Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ’ਚ ਹੜ੍ਹਾਂ ਦੌਰਾਨ ਮਾਰੇ ਗਏ ਲੋਕਾਂ ਨਮਿਤ ਸ੍ਰੀ ਅਖੰਡਪਾਠ ਸਾਹਿਬ ਦਾ ਭੋਗ ਅੱਜ

Share this story

ਅੰਮ੍ਰਿਤਸਰ : 26 ਸਤੰਬਰ (ਪੀ. ਟੀ.)- ਜੰਮੂ-ਕਸ਼ਮੀਰ ਵਿਖੇ ਆਏ ਭਿਆਨਕ ਹੜ੍ਹਾਂ ਦੌਰਾਨ ਜੰਮੂ-ਕਸ਼ਮੀਰ ਦੇ ਸ੍ਰੀਨਗਰ ਤੇ ਹੋਰ ਇਲਾਕਿਆਂ ’ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ 27 ਸਤੰਬਰ ਨੂੰ ਸਵੇਰੇ 9 ਵਜੇ ਪੈਣਗੇ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ’ਚ ਜਾਣਕਾਰੀ ਦਿੰਦਿਆਂ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਤੇ ਬੁਲਾਰਾ ਸ਼੍ਰੋਮਣੀ ਕਮੇਟੀ ਨੇ ਦਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜੰਮੂ ਕਸ਼ਮੀਰ ’ਚ ਹੜ•ਾਂ ਦੌਰਾਨ ਜਿਹੜੇ ਲੋਕ ਮਾਰੇ ਗਏ ਹਨ, ਉਨ•ਾਂ ਦੀ ਆਤਮਿਕ ਸ਼ਾਂਤੀ ਅਤੇ ਜਿਹੜੇ ਲੋਕ ਜ਼ਖਮੀ ਹੋਏ ਹਨ ਉਨ•ਾਂ ਦੀ ਜਲਦੀ ਸਿਹਤਯਾਬੀ ਤੇ ਮੁੜ ਵਸੇਬੇ ਸਬੰਧੀ ਅਰਦਾਸ ਬੇਨਤੀ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ

ਸ਼੍ਰੋਮਣੀ ਕਮੇਟੀ ਵਲੋਂ 25 ਸਤੰਬਰ ਨੂੰ ਆਰੰਭ ਕਰਵਾਏ ਗਏ ਹਨ ਜਿਨ•ਾਂ ਦੇ ਭੋਗ 27-09-2014 ਨੂੰ ਸਵੇਰੇ 9 ਵਜੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੈਣਗੇ।

WRITTEN BY