ਅੰਮ੍ਰਿਤਸਰ, 26 ਸਤੰਬਰ (ਪ੍ਰਦੀਪ ਸ਼ਰਮਾ)- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਸ਼ੁੱਕਰਵਾਰ ਸਵੇਰੇ ਉਸ ਵੇਰੇ ਹਲਚਲ ਮਚ ਗਈ ਜਦੋਂ ਜੇਲ੍ਹ ਵਿਚ ਬੰਦ ਕੈਦੀ ਦਾ ਹੋਰ ਕੈਦੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਨ. ਡੀ. ਪੀ. ਐਸ. ਐਕਟ ਅਧੀਨ ਬੰਦ ਹਵਾਲਾਤੀ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਸਿਟੀ ਤਰਨਤਾਰਨ ਪੁਲਸ ਨੇ 19 ਸਤੰਬਰ 2014 ਨੂੰ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਅੰਮ੍ਰਿਤਸਰ ਜੇਲ ਵਿਚ ਭੇਜ ਦਿੱਤਾ ਗਿਆ, ਜਿਥੇ ਸ਼ੁੱਕਰਵਾਰ ਸਵੇਰੇ ਜੇਲ ‘ਚ ਬੰਦ ਕੈਦੀ ਰਮਨ ਕੁਮਾਰ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਾਨਯੋਗ ਜੱਜ ਵਲੋਂ ਇਸ ਮਾਮੇਲੀ ਦੀ ਜੂਡੀਸ਼ੀਅਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਵਾਲਾਤੀ ਦੀ ਲਾਸ਼ ਨੂੰ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ। ਇਥੇ
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੀਆਂ ਜੇਲਾਂ ਵਿਚ ਸੁਧਾਰ ਘਰਾਂ ਦਾ ਨਾਂ ਦਿੱਤਾ ਗਿਆ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਇਨ੍ਹਾਂ ਜੇਲਾਂ ਵਿਚ ਕਾਫੀ ਵਾਰਦਾਤਾਂ ਹੋ ਚੁੱਕੀਆਂ ਹਨ।



