Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਨੇ ਕਸ਼ਮੀਰ ’ਚ ਆਏ ਹੜ੍ਹਾਂ ’ਚ ਮਰੇ ਲੋਕਾਂ ਦੀ ਆਤਮਿਕ ਸ਼ਾਂਤੀ, ਜ਼ਖਮੀਆਂ ਦੀ ਸਿਹਤਯਾਬੀ ਤੇ ਮੁੜ ਵਸੇਬੇ ਲਈ ਅਖੰਡ ਪਾਠਾਂ ਦੇ ਭੋਗ ਪਾਏ

Share this story

ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਬਖ਼ਸ਼ੇ ਸਿਧਾਂਤ ਅਨੁਸਾਰ ਸ਼੍ਰੋਮਣੀ ਕਮੇਟੀ ਬਿਨਾਂ ਭੇਦ-ਭਾਵ ਲੋੜਵੰਦਾਂ ਦੀ ਮਦਦ ਕਰਦੀ ਹੈ : ਦਲਮੇਘ ਸਿੰਘ
Page-1_34 ਅੰਮ੍ਰਿਤਸਰ : 27 ਸਤੰਬਰ (ਪੀ. ਟੀ.)- ਜੰਮੂ-ਕਸ਼ਮੀਰ ‘ਚ ਆਏ ਭਿਆਨਕ ਹੜ•ਾਂ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ, ਜਖਮੀਆਂ ਦੀ ਸਿਹਤਯਾਬੀ ਅਤੇ ਮੁੜ ਵਸੇਬੇ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤਪਾਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।

    ਇਸ ਮੌਕੁੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰ: ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਣ ਦੇਸ਼ ਦੀ ਸੁੰਦਰ ਧਰਤੀ ਵੱਜੋਂ ਜਾਣੇ ਜਾਂਦੇ ਜੰਮੂ-ਕਸ਼ਮੀਰ ਵਿੱਚ ਆਏ ਭਿਆਨਕ ਹੜ•ਾਂ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨਾ ਬੜਾ ਮੁਸ਼ਕਲ ਹੈ। ਉਨ•ਾਂ ਕਿਹਾ ਕਿ ਇਸ ਤਰਾਸਦੀ ਚੋਂ ਆਪਣੇ ਪੈਰਾਂ ਸਿਰ ਖੜੇ ਹੋਣਾ ਜੰਮੂ-ਕਸ਼ਮੀਰ ਦੇ ਲੋਕਾਂ ਲਈ ਅਜੇ ਵਕਤ ਲੱਗੇਗਾ। ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਬਖਸ਼ੇ ਸਿਧਾਂਤ ਮੁਤਾਬਿਕ ਬਿਨਾ ਭੇਦ-ਭਾਵ ਹਰੇਕ ਕੁਦਰਤੀ ਆਫ਼ਤ ਸਮੇਂ ਪੀੜਤਾਂ ਦੀ ਮਦਦ ਲਈ ਤੱਤਪਰ ਰਹਿੰਦੀ ਹੈ। ਉਨ•ਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਹੜ•ਾਂ ਦੌਰਾਨ  ਜਿਹੜੇ ਲੋਕ  ਆਪਣੇ ਪ੍ਰੀਵਾਰਾਂ ਨਾਲੋਂ ਸਦਾ ਲਈ ਵਿਛੁੜ ਗਏ ਹਨ ਉਨ•ਾਂ ਦੀ ਰੂਹ ਦੇ ਕਲਿਆਣ ਜਾਂ ਜਿਹੜੇ ਇਸ ਤਰਾਸਦੀ ਦੌਰਾਨ ਜਖਮੀ ਹੋ ਗਏ ਹਨ ਉਨ•ਾਂ ਦੀ ਤੰਦਰੁਸਤੀ ਅਤੇ ਜਿਹੜੇ ਇਸ ਕੁਦਰਤੀ ਕਰੋਪੀ ਕਾਰਣ ਉ¤ਜੜ ਗਏ ਹਨ ਉਨ•ਾਂ ਦੇ ਮੁੜ ਵਸੇਬੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾ ਕੇ ਸਤਿਗੁਰੂ ਜੀ ਅੱਗੇ ਅਰਦਾਸ ਬੇਨਤੀ ਕੀਤੀ ਗਈ ਹੈ। ਇਸ ਮੌਕੇ ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ: ਰੂਪ ਸਿੰਘ, ਸ੍ਰ: ਸਤਬੀਰ ਸਿੰਘ ਅਤੇ ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿੱਜੀ ਸਹਾਇਕ, ਸ੍ਰ: ਬਿਜੈ ਸਿੰਘ ਤੇ ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ੍ਰ: ਹਰਮਿੰਦਰ ਸਿੰਘ ਮੂਧਲ ਤੇ ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ੍ਰ: ਸੁਖਬੀਰ ਸਿੰਘ, ਸ੍ਰ: ਨਿਰਮਲ ਸਿੰਘ, ਸ੍ਰ:ਸੁਖਰਾਜ ਸਿੰਘ ਤੇ ਸ੍ਰ: ਬਿਅੰਤ ਸਿੰਘ ਅਨੰਦਪੁਰੀ ਐਡੀ: ਮੈਨੇਜਰ, ਗੁਰਦਾਸਪੁਰ ਤੋਂ ਐਸ ਸੀ ਵਿੰਗ ਦੇ ਜ਼ਿਲ•ਾ ਪ੍ਰਧਾਨ ਸ੍ਰ: ਲਖਵਿੰਦਰ ਸਿੰਘ ਘੁੰਮਣ, ਬਟਾਲਾ ਸ਼ਹਿਰੀ ਤੋਂ ਸ੍ਰ: ਸੁਖਵਿੰਦਰ ਸਿੰਘ ਉਮਰਪੁਰਾ,ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚਾ ਸਟਾਫ਼ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

WRITTEN BY