Skip to content
Independent perspectives. Global stories.
BREAKING

ਭਲਾਈ ਸਕੀਮਾਂ ਸਬੰਧੀ ਕਾਂਗਰਸੀ ਆਗੂਆਂ ਦਾ ਪ੍ਰਚਾਰ ਗੁਮਰਾਹਕੁੰਨ : ਰਣੀਕੇ

Share this story

ਜਲੰਧਰ, 27 ਸਤੰਬਰ (ਮਨਦੀਪ ਸਿੰਘ)- ਪੰਜਾਬ ਦੇ ਭਲਾਈ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਹੈ ਕਿ ਭਲਾਈ ਸਕੀਮਾਂ ਸਬੰਧੀ ਕੁਝ ਕਾਂਗਰਸੀ ਆਗੂਆਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਗੁਮਰਾਹਕੁੰਨ ਅਤੇ ਕੋਰਾ ਝੂਠ ਹੈ। ਉਨ੍ਹਾਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸੇ ਵੀ ਲਾਭਪਾਤਰੀ ਅਤੇ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਸ੍ਰੀ ਰਣੀਕੇ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਤੇ ਵਿਕਾਸ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਪਿਛਲੇ ਸੱਤ ਸਾਲਾਂ ਦੌਰਾਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਇਸ ਪਾਸੇ ਖਾਸ ਧਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ

2007 ਤੋਂ ਅਗਸਤ 2014 ਤੱਕ ਸ਼ਗਨ ਸਕੀਮ ਤਹਿਤ 593.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਜਿਸ ਦਾ ਫਾਇਦਾ 3,99,985 ਲਾਭਪਾਤਰੀਆਂ ਨੂੰ ਮਿਲਿਆ ਹੈ। ਇਸੇ ਪ੍ਰਕਾਰ ਅਨੁਸੂਚਿਤ ਜਾਤੀ ਦੇ 9,86,033 ਵਿਦਿਆਰਥੀਆਂ ਨੂੰ ਸੱਤ ਸਾਲਾਂ ਦੌਰਾਨ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 549.54 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਆਗੂਆਂ ਵੱਲੋਂ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਦਲਿਤਾਂ ਨਾਲ ਸਬੰਧ ਸਕੀਮਾਂ ਨੂੰ ਠੰਡੇ ਬਸਤੇ ਪਾ ਦਿੱਤਾ ਹੈ।

WRITTEN BY