ਅੰਮ੍ਰਿਤਸਰ 27 ਸਤੰਬਰ- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਹ ਪੇਂਟਿੰਗ ਮੁਕਾਬਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਿੱਚ ਕਰਵਾਏ ਗਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਗੁਰਦਾਸ ਹਾਲ ਵਿਖੇ ਵੱਖ-ਵੱਖ 89 ਸਕੂਲਾਂ ਦੇ 362
ਵਿਦਿਆਰਥੀਆਂ ਵਿੱਚ ਇਹ ਮੁਕਾਬਲਾ ਹੋਇਆ।ਜਿਸ ਵਿੱਚ ਪਹਿਲੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਤੀਕ ਦੇ ਵਿਦਿਆਰਥੀਆਂ ਵੱਲੋਂ ਬਣਾਈਆਂ ਜਾਣ ਵਾਲੀਆਂ ਪੇਂਟਿੰਗਜ਼ ਦਾ ਵਿਸ਼ਾ ਅੰਮ੍ਰਿਤ ਵੇਲਾ, ਕਿਰਤ ਕਰਦੇ ਸਿੱਖ ਦੀ ਤਸਵੀਰ ਅਤੇ ਹਰਿਆਵਲ ਦਾ ਦ੍ਰਿਸ਼ ਸੀ।ਇਸੇ ਤਰ•ਾਂ ਦੂਸਰੇ ਗਰੁੱਪ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਬਣਾਈਆਂ ਜਾਣ ਵਾਲੀਆਂ ਪੇਂਟਿੰਗਜ਼ ਦਾ ਵਿਸ਼ਾ ਕਿਸੇ ਇੱਕ ਸ਼ਹੀਦ ਸਿੱਖ ਦੀ ਤਸਵੀਰ, ਲਾਪ੍ਰਵਾਹੀ ਅਤੇ ਸੜਕ ਹਾਦਸੇ ਦੀ ਤਸਵੀਰ, ਪ੍ਰਦੂਸ਼ਣ ਦਾ ਵਾਤਾਵਰਣ ਤੇ ਪ੍ਰਭਾਵ, ਖੂਨਦਾਨ ਮਹਾਨ ਦਾਨ ਅਤੇ ਨਸ਼ੇ ਛੱਡੋ ਕੋਹੜ ਵੱਢੋ ਦਾ ਦ੍ਰਿਸ਼ ਸੀ।



