ਨਿਊਯਾਰਕ, 27 ਸਤੰਬਰ (ਪੀ. ਟੀ)- ਸਾਲ 2002 ’ਚ ਗੁਜਰਾਤ ‘ਚ ਹੋਏ ਦੰਗਿਆਂ ਦੇ ਸਿਲਸਿਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਕ ਮੁਕੱਦਮਾ ਦਰਜ ਕਰਾਉਣ ਵਾਲੇ ਨਾਗਰਿਕ ਅਧਿਕਾਰ ਸੰਗਠਨ ਨੇ ਭਾਰਤੀ ਪ੍ਰਧਾਨ ਮੰਤਰੀ ਤੱਕ ਅਦਾਲਤ ਦੇ ਸੰਮਨ ਪਹੁੰਚਾਉਣ ਵਾਲੇ ਨੂੰ 10,000 ਡਾਲਰ ਦਾ ਇਨਾਮ ਦੇਣ ਦੀ ਐਲਾਨ ਕੀਤਾ ਹੈ। ਨਿਊਯਾਰਕ ‘ਚ ਰਹਿਣ ਵਾਲੇ ਕਾਨੂੰਨੀ ਸਲਾਹਕਾਰ ਨੇ ਪੱਤਰਕਾਰਾਂ ਦੱਸਿਆ ਕਿ ਅਮਰੀਕਨ ਜਸਟਿਸ ਸੈਂਟਰ ਨੇ ਅਗਲੇ ਦੋ ਦਿਨਾਂ ‘ਚ ਸ਼ਹਿਰ ‘ਚ ਮੋਦੀ ਦੇ ਕਈ ਜਨਤਕ ਸਮਾਰੋਹਾਂ ਦੌਰਾਨ ਅਦਾਲਤ ਦੇ ਸੰਮਨ ਮੋਦੀ ਤੱਕ ਪਹੁੰਚਾਉਣ ਵਾਲੇ ਨੂੰ 10,000 ਡਾਲਰ ਦਾ ਇਨਾਮ ਦੀ ਪੇਸ਼ਕਸ਼ ਕੀਤੀ ਹੈ।


