Skip to content
Independent perspectives. Global stories.
BREAKING

ਟਾਈਟਲਰ ਖਿਲਾਫ ਮਾਣਹਾਨੀ ਮਾਮਲੇ ਦੀ ਸੁਣਵਾਈ 15 ਅਕਤੂਬਰ ਨੂੰ

Share this story

Page-1_21 ਨਵੀਂ ਦਿੱਲੀ, 27 ਸਤੰਬਰ (ਪੀ. ਟੀ.)- ਅੱਜ ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਦੰਗਾ ਪੀੜਤਾਂ ਦੇ ਮਾਮਲਿਆਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਵਲੋਂ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖਿਲਾਫ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 15 ਅਕਤੂਬਰ ‘ਤੇ ਪਾ ਦਿੱਤੀ ਹੈ। ਮਾਮਲੇ ਦੀ ਸੁਣਵਾਈ ਅਗਲੀ ਤਾਰੀਕ ’ਤੇ ਪਾ ਦਿੱਤੀ ਹੈ ਕਿਉਂਕਿ ਵਧੀਕ ਮੁੱਖ ਮੈਟਰੋਪੋਲੀਟਨ ਮਜਿਸਟਰੇਟ ਗੌਰਵ ਰਾਓ ਅੱਜ ਛੁੱਟੀ ’ਤੇ ਚਲੇ ਗਏ ਹਨ। ਇਸ ਤੋਂ ਪਹਿਲਾਂ ਟਾਈਟਲਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੇ ਨਿਪਟਾਰੇ ਲਈ ਸ਼ਿਕਾਇਤਕਰਤਾ ਸੀਨੀਅਰ ਵਕੀਲ ਐਚ. ਐਸ. ਫੂਲਕਾ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਤਿਆਰ ਹੈ ਕਿਉਂਕਿ ਇਕ ਵਿਅਕਤੀ ਵਲੋਂ ਦਾਇਰ ਸ਼ਿਕਾਇਤ ਵਿਚ ਕੋਈ ਜਨਤਕ ਹਿਤ ਨਹੀਂ ਪਰ ਸ. ਫੂਲਕਾ ਨੇ

ਟਾਈਟਲਰ ਦੀ ਪੇਸ਼ਕਸ਼ ਸਵੀਕਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਵਰਗੇ ਗੰਭੀਰ ਮਾਮਲੇ ਵਿਚ ਕੋਈ ਵੀ ਸਮਝੌਤਾ ਲੋਕਾਂ ਨੂੰ ਗਲਤ ਸੰਦੇਸ਼ ਦੇਵੇਗਾ। ਅਦਾਲਤ ਨੇ ਸ. ਫੂਲਕਾ ਨੂੰ ਇਹ ਵੀ ਕਿਹਾ ਕਿ ਉਹ ਪ੍ਰਸਾਰਤ ਮੁਲਾਕਾਤ ਦੀ ਵੀਸੀਡੀ/ਡੀਵੀਡੀ ਦੇ ਰੂਪ ਵਿਚ ਰਿਕਾਰਡਿੰਗ ਵੀ ਲੈ ਕੇ ਆਉਣ ਜਿਸ ਵਿਚ ਟਾਈਟਲਰ ਨੇ ਉਨ੍ਹਾਂ ਦਾ ਨਿਰਾਦਰ ਕੀਤਾ ਤਾਂ ਜੋ ਸਚਾਈ ਦਾ ਪਤਾ ਲਾਉਣ ਲਈ ਅਦਾਲਤ ਉਸ ਦੀ ਜਾਂਚ ਕਰ ਸਕੇ। ਸ. ਫੂਲਕਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਟਾਈਟਲਰ ਨੇ 7 ਸਤੰਬਰ 2004 ਨੂੰ ਖ਼ਬਰਾਂ ਦੇ ਇਕ ਪ੍ਰੋਗਰਾਮ ਵਿਚ ਉਨ੍ਹਾਂ ਦੇ ਖਿਲਾਫ ਕਥਿਤ ਰੂਪ ਵਿਚ ਅਪਮਾਨਜਨਕ ਟਿੱਪਣੀ ਕੀਤੀ ਸੀ।

WRITTEN BY