Skip to content
Independent perspectives. Global stories.
BREAKING

ਮਾਤਾ ਗੁਰਦੇਵ ਕੌਰ ਨੂੰ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ

Share this story

ਮੂਨਕ, 26 ਜੁਲਾਈ (ਸੁਰਜੀਤ ਸਿੰਘ ਭੁਟਾਲ)- ਮੂਨਕ ਦੇ ਨੇੜਲੇ ਪਿੰਡ ਗੋਬਿੰਦਪੁਰਾ ਪਾਪੜਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਥੇਦਾਰ ਸੁਰਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਪਿੰਡ ਗੋਬਿੰਦਪੁਰਾ ਪਾਪੜਾਂ ਦੇ ਗੁਰਦੁਆਰਾ ਸਾਹਿਬ ਵਿਖੇ ਵੱਖੋ-ਵੱਖ ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਮਾਤਾ ਗੁਰਦੇਵ ਕੌਰ ਨੂੰ ਸ਼ਰਧਾਂਜਲੀਆ ਭੇਟ ਕੀਤੀਆਂ ਗਈਆਂ। ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਵਿੱਚ ਜਰਨਲ ਸਕੱਤਰ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਜਥੇ: ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਅੰਤਰਿੰਗ ਕਮੇਟੀ ਅੰਮ੍ਰਿਤਸਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਹਰਵਿੰਦਰ ਸਿੰਘ ਹਰਪਾਲਪੁਰ, ਕਾਂਗਰਸ ਪਾਰਟੀ ਵਲੋਂ ਸਾਬਕਾ ਡਿਪਟੀ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਜਨਰਲ ਸਕੱਤਰ ਉੱਤਮ ਸਿੰਘ ਬਾਗੜੀ, ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਜਥੇ: ਹਰਜੀਤ ਸਿੰਘ ਸਜੂਮਾ, ਸ਼ਹਿਰ ਪ੍ਰਧਾਨ ਮਹਿੰਦਰ ਸਿੰਘ ਆਹੂਲਵਾਲੀਆਂ, ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਸੌਰਾਂ, ਸਮੇਤ ਵੱਖ-ਵੱਖ ਆਗੂਆ ਨੇ ਮਾਤਾ ਗੁਰਦੇਵ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਇਲਾਕੇ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਿਰ ਸਨ।

WRITTEN BY