ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਹੋਰ ਨੇਤਾਵਾਂ ਵੱਲੋਂ ਜਥੇਦਾਰ ਤਲਵੰਡੀ ਨੂੰ ਸ਼ਰਧਾਂਜਲੀ ਭੇਟ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕ ਰਾਏਕੋਟ (ਲੁਧਿਆਣਾ), 28 ਸਤੰਬਰ- ਪੰਜਾਬ ਸਰਕਾਰ ਨੇ ਸੱਚਖੰਡ ਵਾਸੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਵਿਧਵਾ ਬੀਬੀ ਮਹਿੰਦਰ ਕੌਰ ਨੂੰ ਮੰਤਰੀ ਦੇ ਰੁਤਬੇ ਬਰਾਬਰ ਸਾਰੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਗੁਰਦੁਆਰਾ ਟਾਹਲੀਆਣਾ ਵਿਖੇ ਜਥੇਦਾਰ ਤਲਵੰਡੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਗੱਲ ਦਾ ਖੁਲਾਸਾ ਆਪਣੇ ਸੰਬੋਧਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਤਲਵੰਡੀ ਨੇ ਪੂਰਾ ਜੀਵਨ ਪੰਥ ਅਤੇ ਪੰਜਾਬ ਦੇ ਲੇਖੇ ਲਾ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਥੇਦਾਰ ਤਲਵੰਡੀ ਦੀ ਯਾਦ ਵਿੱਚ ਇੱਕ ਢੁੱਕਵੀਂ ਯਾਦਗਾਰ ਜਲਦ ਹੀ ਕਾਇਮ ਕੀਤੀ ਜਾਵੇਗੀ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ, ਮਰਹੂਮ ਜਥੇਦਾਰ ਗੁਰਚਰਨ ਸਿੰਘ ਤੋੜਾ ਅਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਿਕੜੀ ਦੀਆਂ ਕੁਰਬਾਨੀਆਂ ਅਤੇ ਸੰਘਰਸ਼ ਨਾਲ ਹੀ ਪਾਰਟੀ ਉ¤ਪ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਲੋਕਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਸੁਨਹਿਰੀ ਇਤਿਹਾਸ ਅਤੇ ਉਸ ਦੇ ਆਗੂਆਂ ਦੀਆਂ ਸਿਰਮੌਰ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਛੇਤੀ ਹੀ ਇੱਕ ਦਸਤਾਵੇਜ਼ੀ ਫ਼ਿਲਮ ਬਣਾਈ ਜਾਵੇਗੀ ਜੋ ਕਿ ਪੰਥ ਪ੍ਰਸਤ ਅਤੇ ਕੌਮ ਪ੍ਰਸਤ ਅਕਾਲੀ ਆਗੂਆਂ ਅਤੇ ਕਾਰਕੁੰਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਅਤੇ ਉ¤ਪ ਮੁੱਖ ਮੰਤਰੀ ਨੇ ਜਥੇਦਾਰ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ ਨੂੰ ਦਸਤਾਰ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਦੇ ਛੋਟੇ ਪੁੱਤਰ ਤੇ ਮੈਂਬਰ ਐਸ.ਜੀ.ਪੀ.ਸੀ. ਜਥੇਦਾਰ ਜਗਜੀਤ ਸਿੰਘ ਤਲਵੰਡੀ ਵੀ ਮੌਜੂਦ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਮੱਲ ਸਿੰਘ, ਸਪੀਕਰ ਪੰਜਾਬ ਵਿਧਾਨ ਸਭਾ ਡਾ. ਚਰਨਜੀਤ ਸਿੰਘ ਅਟਵਾਲ, ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਿਨਟ ਵਜ਼ੀਰ ਜਥੇਦਾਰ ਤੋਤਾ ਸਿੰਘ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ ਅਤੇ ਡਾ. ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ, ਮਨਤਾਰ ਸਿੰਘ ਬਰਾੜ, ਸੰਤ ਬਲਵੀਰ ਸਿੰਘ ਘੁੰਨਸ, ਪ੍ਰਧਾਨ ਸ੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ, ਵਿਧਾਇਕ ਸਰਵਣ ਸਿੰਘ ਫ਼ਿਲੌਰ, ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਹਰੀ ਸਿੰਘ ਜੀਰਾ, ਦਰਸ਼ਨ ਸਿੰਘ ਸ਼ਿਵਾਲਿਕ, ਐਸ. ਆਰ. ਕਲੇਰ, ਪ੍ਰੇਮ ਮਿੱਤਲ ਅਤੇ ਇਕਬਾਲ ਸਿੰਘ ਝੂੰਦਾ, ਸਾਬਕਾ ਮੰਤਰੀ ਮਲਕੀਅਤ ਸਿੰਘ ਬੀਰਮੀ, ਈਸ਼ਰ ਸਿੰਘ ਮੇਹਰਬਾਨ ਅਤੇ ਮਾਸਟਰ ਮੋਹਣ ਲਾਲ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵਡਾਲਾ, ਹਰੀਸ਼ ਰਾਏ ਢਾਂਡਾ, ਸਰਬਜੀਤ ਸਿੰਘ ਮੱਕੜ ਅਤੇ ਸੁਖਦਰਸ਼ਨ ਸਿੰਘ ਮਰਾੜ੍ਹ, ਸਾਬਕਾ ਸੰਸਦ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਕਈ ਐਸ.ਜੀ.ਪੀ.ਸੀ. ਮੈਂਬਰ ਅਤੇ ਅਕਾਲੀ-ਭਾਜਪਾ ਗਠਜੋੜ ਦੇ ਆਗੂ ਵੀ ਹਾਜ਼ਿਰ ਸਨ।



