Skip to content
Independent perspectives. Global stories.
BREAKING

ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ-ਪੰਜਾਬ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ

Share this story

‘ਚੰਡੀਗੜ੍ਹ, 28 ਸਤੰਬਰ (ਪੀ. ਟੀ.)- ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ੍ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿਸ ਲਈ 1806 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਸਰਕਾਰੀ ਖ੍ਰੀਦ ਏਜੰਸੀਆਂ ਤੇ ਵਿਸ਼ੇਸ਼ ਕਰਕੇ ਫੂਡ ਕਾਰਪਰੋਸ਼ਨ ਆਫ ਇੰਡੀਆ ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜ਼ਰ  ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦ ਏਜੰਸੀਆਂ ਦੇ ਨੁੰਮਾਇੰਦਿਆਂ ਤੋਂ ਇਲਾਵਾ ਉਹ ਖੁਦ ਵੀ ਮੰਡੀਆਂ ਦਾ ਦੌਰਾ ਕਰਨ ਤਾਂ ਜੋ ਸਾਰੀ ਖ੍ਰੀਦ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਪੰਜਾਬ ਸਰਕਾਰ ਵਲੋਂ ਇਸ ਵਾਰ 140 ਲੱਖ ਮੀਟਰਿਕ ਟਨ ਝੋਨੇ ਦੀ ਖ੍ਰੀਦ ਦਾ ਟੀਚਾ ਰੱਖਿਆ ਗਿਆ ਹੈ ਜਿਸ ਵਿਚੋਂ ਪਨਗਰੇਨ 25 ਫੀਸਦੀ, ਪਨਸਪ 23 ਫੀਸਦੀ, ਮਾਰਕਫੈਡ 22 ਫੀਸਦੀ, ਪੰਜਾਬ ਐਗਰੋ 9 ਫੀਸਦੀ ਤੇ ਐਫ.ਸੀ.ਆਈ. ਵਲੋਂ 10 ਫੀਸਦੀ ਝੋਨਾ ਖਰੀਦੇਗੀ। ਇਸ ਤੋਂ ਇਲਾਵਾ ਪੰਜਾਬ

ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੂੰ ਵੀ 11 ਫੀਸਦੀ ਖ੍ਰੀਦ ਦਾ ਟੀਚਾ ਦਿੱਤਾ ਗਿਆ ਹੈ। ਸ. ਕੈਰੋਂ ਨੇ ਕਿਹਾ ਕਿ ਝੋਨੇ ਦੀ ਖ੍ਰੀਦ ਤੋਂ ਲੈ ਕੇ ਚੁਕਾਈ ਤੇ ਫਿਰ ਕਿਸਾਨਾਂ ਨੂੰ ਅਦਾਇਗੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਹੋਰ ਅਹਿਮ ਫੈਸਲੇ ਤਹਿਤ ਕੇਂਦਰ ਸਰਕਾਰ ਦੀਆਂ ਹਦਾਇਤਾਂ ’ਤੇ ਝੋਨੇ ਦੀ ਭਰਾਈ 35 ਕਿਲੋ ਦੀ ਥਾਂ ’ਤੇ 40 ਕਿਲੋ ਦੀ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਾਰੇ ਸੀਜ਼ਨ ਦੌਰਾਨ ਕੁੱਲ 200 ਕਰੋੜ ਰੁਪੈ ਦੀ ਬਚਤ ਹੋਵੇਗੀ।  ਸ. ਕੈਰੋਂ ਨੇ  ਸਾਰੇ ਕਿਸਾਨਾਂ  ਨੂੰ ਅਪੀਲ ਕੀਤੀ ਕਿ ਰਾਤ ਵੇਲੇ ਝੋਨੇ ਦੀ ਕਟਾਈ ਨਾ ਕਰਨ ਤਾਂ ਜੋ ਫਸਲ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਤੋਂ ਵੱਧ ਨਾ ਹੋਵੇ ਤੇ ਮੰਡੀ ਵਿਚ ਸਾਫ ਤੇ ਸੁੱਕਾ ਝੋਨਾ ਲਿਆਂਦਾ ਜਾਵੇ। 

WRITTEN BY