ਜ¦ਧਰ, 29 ਸਤੰਬਰ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਮਾਜ ਦੇ ਸਾਰੇ ਵਰਗ ਮਿਲ ਕੇ ਹੰਭਲਾ ਮਾਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਸ. ਨਿਰਮਲਜੀਤ ਸਿੰਘ ਸਹੋਤਾ ਨੇ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਸੈਮੀਨਾਰਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੁਆਬਾ ਚੌਕ ਵਿਖੇ ਕਰਵਾਏ ਜਾਗਰੂਕਤਾ ਸੈਮੀਨਾਰ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਸੁਰੇਸ਼ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਸ੍ਰੀ ਰੁਪਿੰਦਰ ਸਿੰਘ ਵਿਜੀਲੈਂਸ ਬਿਊਰੋ ਜ¦ਧਰ ਰੇਂਜ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ
ਸੈਮੀਨਾਰਾਂ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕ ਹੋ ਰਹੇ ਹਨ। ਉਨ੍ਹਾਂ ਸਮਾਜ ਦੇ ਹਰ ਵਰਗ ਖਾਸ ਕਰਕੇ ਨੌਜਵਾਨ ਵਰਗ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅੱਗੇ ਆਉਣ। ਇਸ ਮੌਕੇ ਇੰਸਪੈਕਟਰ ਦਲਬੀਰ ਸਿੰਘ ਅਤੇ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਵੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਕਿਸੇ ਕਿਸਮ ਦੀ ਘਪਲੇਬਾਜ਼ੀ ਨੂੰ ਵਿਜੀਲੈਂਸ ਬਿਊਰੋ ਦੇ ਧਿਆਨ ਵਿਚ ਲਿਆਂਦਾ ਜਾ ਸਕਦਾ ਹੈ।



