Skip to content
Independent perspectives. Global stories.
BREAKING

ਸਰਪੰਚ ਰਾਜਨੀਤੀ ਅਤੇ ਧੜੇਬੰਦੀ ਤੋਂ ਉਪੱਰ ਉਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ

Share this story

ਬੁਢਲਾਡਾ, 26 ਜੁਲਾਈ (ਅਰਵਿੰਦ ਗਰਗ)- ਨਵੇਂ ਚੁਣੇ ਹੋਏ ਸਰਪੰਚ ਰਾਜਨੀਤੀ ਅਤੇ ਧੜੇਬੰਦੀ ਤੋਂ ਉਪੱਰ ਉਠੱ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ। ਇਹ ਸ਼ਬਦ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਸ੍ਰ. ਹਰਬੰਤ ਸਿੰਘ ਦਾਤੇਵਾਸ ਨੇ ਕਹੇ। ਉਨ੍ਹਾਂ ਕਿਹਾ ਕਿ ਨਵੇਂ ਸਰਪੰਚਾਂ ਦੇ ਸਨਮਾਣ ਸਮਾਰੋਹ 3 ਅਗਸਤ ਨੂੰ ਜਿਲ੍ਹਾ ਪੱਧਰ ਤੇ ਮਾਨਸਾ ਵਿਖੇ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਕੈਬਨਟ ਮੰਤਰੀ ਗੁਲਜਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਬਾਰ ਆਪਣੀ ਮਰਜੀ ਨਾਲ ਸਰਪੰਚਾਂ ਦੀ ਚੋਣ ਕੀਤੀ ਹੈ। ਇਸ ਲਈ ਅਕਾਲੀ ਦਲ ਦੇ 90 ਫਸੀਦੀ ਸਰਪੰਚ ਨੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੀ ਅਕਾਲੀ ਦਲ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸ੍ਰ. ਦਾਤੇਵਾਸ ਨੇ ਕਿਹਾ ਕਿ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਵੱਡੀ ਜਿੱਤ ਲਈ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੀਆਂ 13 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੇ ਵਿਕਾਸ ਲÂ. ਵਿਆਪਕ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਉਥੇ ਹਰ ਵਰਗ ਦੀ ਤਰੱਕੀ ਖੁਣਹਾਲੀ ਲਈ ਲਾਭ ਸਕੀਮਾਂ ਤਿਆਰ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਮਾਨਸਾ ਅਨਾਜ ਮੰਡੀ ਵਿਖੇ ਇੱਕ ਯੂਥ ਰੈਲੀ ਨੂੰ ਸੰਬੋਧਨ ਕਰਨਗੇ। ਜਿਸ ਦੀਆਂ ਤਿਆਰੀਆਂ ਸੰਬੰਧੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦਾ ਜਇਜਾ ਲੈਣ ਲਈ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਯੂਥ ਅਕਾਲੀ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬਣਾਵਾਲੀ, ਸ਼ਹਿਰੀ ਪ੍ਰਧਾਨ ਰਜਿੰਦਰ ਸਿੰਘ ਸੈਣੀ, ਰਾਮਾ ਬਰੇਟਾ, ਦਰਸ਼ਨ ਸਿੰਘ ਗੌਰਖਨਾਥ, ਬੂਟਾ ਸਿੰਘ ਕੁਲਾਣਾ, ਕੋਂਸਲਰ ਰਜਿੰਦਰ ਸਿੰਘ ਬਿੱਟੂ, ਗੁਰਵਿੰਦਰ ਸਿੰਘ ਸੋਨੂੰ, ਗੁਰਪਾਲ ਸਿੰਘ ਠੇਕੇਦਾਰ, ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਅੰਗਰੇਜ ਸਿੰਘ ਕੁਲਰੀਆਂ, ਸਰਪੰਚ ਜੀਤ ਸਿੰਘ ਗੌਰਖਨਾਥ, ਸਰਪੰਚ ਰਾਮ ਸਿੰਘ ਕਲੀਪੁਰ, ਸੋਹਣ ਸਿੰਘ ਕਲੀਪੁਰ, ਕਰਮਜੀਤ ਕੌਰ ਸਰਪੰਚ ਫੁੱਲੂਵਾਲਾ ਡੋਡ, ਸੁਸ਼ੀਲ ਕੁਮਾਰ ਬਰੇਟਾ ਪ੍ਰਧਾਨ ਸ਼ਹਿਰੀ ਅਕਾਲੀ ਦਲ, ਸਰਪੰਚ ਬੇਅੰਤ ਕੌਰ ਆਦਿ ਹਾਜਰ ਸਨ।

WRITTEN BY