ਨਵੀਂ ਦਿੱਲੀ, 29 ਸਤੰਬਰ (ਪੀ. ਟੀ.)- ਕੁਦਰਤ ਦੀ ਕਰੋਪੀ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਰਾਹਤ ਤੇ ਬਚਾਅ ਦੇ ਕੰਮਾਂ ਵਿਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਐੱਨ. ਡੀ. ਆਰ. ਐੱਫ. ਦੀ ਮਹੱਤਤਾ ਨੂੰ ਦੇਖਦਿਆਂ ਸਰਕਾਰ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਇਸ ਦੀਆਂ ਦੋ ਨਵੀਆਂ ਬਟਾਲੀਅਨਾਂ ਦੀ ਸਥਾਪਨਾ ਕੀਤੀ ਜਾਵੇਗੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਐੱਨ. ਡੀ. ਆਰ. ਐੱਫ. ਦੀਆਂ ਦੋ ਨਵੀਆਂ ਬਟਾਲੀਅਨਾਂ (ਲਗਭਗ 2000 ਅਧਿਕਾਰੀ) ਦੀ ਸਥਾਪਨਾ ਕੀਤੀ ਜਾਵੇਗੀ। ਰਾਸ਼ਟਰੀ ਆਫ਼ਤਾਂ ਪ੍ਰਬੰਧਨ ਅਥਾਰਟੀ (ਐੱਨ. ਡੀ. ਐੱਮ. ਏ.) ਦੇ ਸਥਾਪਨਾ ਦਿਵਸ ਮੌਕੇ ਇੱਕ ਸਮਾਰੋਹ ਦੌਰਾਨ ਰਾਜਨਾਥ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਐੱਨ. ਡੀ. ਐੱਮ. ਏ. ਦਾ ਪੁਨਰਗਠਨ ਕੀਤਾ ਜਾਵੇਗਾ।
ਦੋ ਐੱਨ. ਡੀ. ਆਰ. ਐੱਫ. ਬਟਾਲੀਅਨਾਂ ਦੀ ਸਥਾਪਨਾ ਕੀਤੀ ਜਾਵੇਗੀ : ਰਾਜਨਾਥ



