Skip to content
Independent perspectives. Global stories.
BREAKING

ਅਕਾਲ ਚੈਨਲ ਯੂਕੇ ਨੇ ਵਿਦੇਸ਼ ਦੀਆਂ ਸੰਗਤਾਂ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ 10 ਲੱਖ ਰੁਪਏ ਦੀ ਸਹਾਇਤਾ ਦਿੱਤੀ

Share this story

Page-1_38 ਅੰਮ੍ਰਿਤਸਰ, 30 ਸਤੰਬਰ (ਪੀ. ਟੀ.)- ਜੰਮੂ-ਕਸ਼ਮੀਰ ਵਿੱਚ ਹੜ•ਾਂ ਕਾਰਣ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਅਕਾਲ ਚੈਨਲ ਯੂ. ਕੇ ਨੇ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰ:ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ ਨੂੰ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ। ਇਹ ਰਾਸ਼ੀ ਅਕਾਲ ਚੈਨਲ ਯੂ ਕੇ ਦੇ ਮੈਨੇਜਿੰਗ ਡਾਇਰੈਕਟਰ ਸ੍ਰ: ਅਮਰੀਕ ਸਿੰਘ ਕੂਨਰ, ਭਾਈ ਪਰਮਜੀਤ ਸਿੰਘ ਢਾਡੀ, ਸ੍ਰ: ਬਲਬੀਰ ਸਿੰਘ ਅਤੇ ਸ੍ਰ: ਮਨਦੀਪ ਸਿੰਘ ਵੱਲੋਂ ਭੇਟ ਕੀਤੀ ਗਈ। ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੱਸਿਆ ਕਿ ਜਥੇਦਾਰ

ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਸਦਕਾ ਯੂ.ਕੇ ਦੀਆਂ ਸੰਗਤਾਂ ਵੱਲੋਂ ਅਕਾਲ ਚੈਨਲ ਯੂ.ਕੇ ਦੇ ਮੈਨੇਜਿੰਗ ਡਾਇਰੈਕਟਰ ਸ੍ਰ: ਅਮਰੀਕ ਸਿੰਘ ਕੂਨਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਕਮੇਟੀ ਨੂੰ ਜੰਮੂ ਕਸ਼ਮੀਰ ਦੇ ਹੜ• ਪੀੜ•ਤਾਂ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਕੇ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ•ਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਚਾਹੁਣ ਵਾਲੀ ਕੌਮ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਿਨਾ ਕਿਸੇ ਭੇਦ-ਭਾਵ ਦੇ ਜੰਮੂ-ਕਸ਼ਮੀਰ ਵਿਚ ਪੱਕਿਆ ਰਾਸ਼ਨ, ਸੁੱਕੀ ਰਸਦ, ਕੱਪੜੇ, ਬਿਸਤਰੇ, ਦਵਾਈਆਂ ਅਤੇ ਨਗਦ ਰਾਸ਼ੀ ਨਾਲ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਵੀ ਕਿਸੇ ਗੱਲੋਂ ਪਿੱਛੇ ਨਹੀਂ ਹਟਦਾ ਤੇ ਹਰ ਮੁਸੀਬਤ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜਾ ਰਹਿੰਦਾ ਹੈ। ਉਨ•ਾਂ ਅਕਾਲ ਚੈਨਲ ਯੂ.ਕੇ ਦਾ ਇਸ ਵਿਸ਼ੇਸ਼ ਸਹਾਇਤਾ ਰਾਸ਼ੀ ਲਈ ਧੰਨਵਾਦ ਕਰਦਿਆਂ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਸ੍ਰ: ਅਮਰੀਕ ਸਿੰਘ ਕੂਨਰ ਤੇ ਉਨ•ਾਂ ਨਾਲ ਆਏ ਪਤਵੰਤੇ ਸੱਜਣਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰ: ਸੁਖਦੇਵ ਸਿੰਘ ਇੰਚਾਰਜ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰ: ਭੂਪਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ।

WRITTEN BY