Skip to content
Independent perspectives. Global stories.
BREAKING

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਸਿਪਾਹੀ ਕਾਬੂ

Share this story

ਚੰਡੀਗੜ੍ਹ, 1 ਅਕਤੂਬਰ (ਪੀ. ਟੀ.)- ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਫਤਹਿਗੜ੍ਹ ਸਾਹਿਬ ਜ਼ਿਲੇ ਦੇ ਪੁਲਿਸ ਥਾਣਾ ਬੁੱਗਾ ਵਿਖੇ ਤਾਇਨਾਤ ਸਿਪਾਹੀ ਭੁਪਿੰਦਰ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਗਲਵੱਟੀ ਜ਼ਿਲਾ ਪਟਿਆਲਾ ਦੀ ਸ਼ਿਕਾਇਤ ’ਤੇ ਸਿਪਾਹੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸਿਪਾਹੀ ਨੇ ਇਕ ਮਾਮਲੇ ਵਿੱਚ ਰਾਜ਼ੀਨਾਮੇ ਉਪਰੰਤ ਕੇਸ ਸੈਟਲ ਕਰਨ ਲਈ ਰਿਸ਼ਵਤ ਦੀ ਮੰਗ ਕਰਦਾ ਸੀ।

WRITTEN BY