ਅੰਮ੍ਰਿਤਸਰ, 2 ਅਕਤੂਬਰ (ਪੀ. ਟੀ.)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਇਤਿਹਾਸਕ ਕਿਲਿਆਂ ਨੂੰ ਪੁਰਾਤਨ ਦੇਖ-ਰੇਖ ਦੇਣ ਲਈ 11 ਮੈਂਬਰੀ ਕਮੇਟੀ ਦਾ ਗਠਿਨ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ
ਪਵਿੱਤਰ ਧਰਤੀ ਤੇ ਉਸਾਰੇ ਗਏ ਪੰਜ ਇਤਿਹਾਸਕ ਕਿਲਿਆਂ ਸ੍ਰੀ ਅਨੰਦਗੜ• ਸਾਹਿਬ, ਸ੍ਰੀ ਫਤਿਹਗੜ• ਸਾਹਿਬ, ਸ੍ਰੀ ਤਾਰਾ ਗੜ• ਸਾਹਿਬ, ਸ੍ਰੀ ਲੋਹਗੜ• ਸਾਹਿਬ ਤੇ ਸ੍ਰੀ ਹੋਲਗੜ• ਸਾਹਿਬ ਨੂੰ ਪੁਰਾਤਨ ਦਿੱਖ ਦੇ ਕੇ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਕੱਤਰ ਸਾਹਿਬਾਨ ਤੇ ਅਧਾਰਿਤ ਇਕ 11 ਮੈਂਬਰੀ ਕਮੇਟੀ ਦਾ ਗਠਿਨ ਕੀਤਾ ਹੈ। ਉਨ•ਾਂ ਕਿਹਾ ਕਿ ਇਨ•ਾਂ ਮੈਂਬਰਾਂ ਵਿੱਚ ਸ੍ਰ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ੍ਰ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਕਰਨੈਲ ਸਿੰਘ ਪੰਜੋਲੀ, ਸ੍ਰ: ਨਿਰਮੈਲ ਸਿੰਘ ਜੌਲਾਕਲਾਂ ਅੰਤ੍ਰਿੰਗ ਮੈਂਬਰ, ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਤੇ ਸ੍ਰ: ਸਤਬੀਰ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਹੋਣਗੇ ਅਤੇ ਇਨ•ਾਂ ਦੇ ਕੋ-ਆਰਡੀਨੇਟਰ ਸ੍ਰ: ਜਗੀਰ ਸਿੰਘ ਮੀਤ ਸਕੱਤਰ ਹੋਣਗੇ।
ਸ੍ਰ: ਬੇਦੀ ਨੇ ਹੋਰ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਨ•ਾਂ ਕਾਰਜਾਂ ਨੂੰ ਇਤਿਹਾਸਕ ਪਰਪੇਖ ਵਿੱਚ ਮਨਾਉਣ ਲਈ ਇਤਿਹਸਾਕਾਰਾਂ ਤੇ ਅਧਾਰਿਤ ਇਕ 11 ਮੈਂਬਰੀ ਕਮੇਟੀ ਦਾ ਵੀ ਗਠਿਨ ਕੀਤਾ ਗਿਆ ਹੈ। ਜਿਸ ਵਿੱਚ ਡਾ: ਕ੍ਰਿਪਾਲ ਸਿੰਘ ਹਿਸਟੋਰੀਅਨ, ਚੰਡੀਗੜ•, ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ: ਗੁਰਮੋਹਨ ਸਿੰਘ ਵਾਲੀਆ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਡਾ: ਪ੍ਰਿਥੀਪਾਲ ਸਿੰਘ ਕਪੂਰ, ਲੁਧਿਆਣਾ, ਡਾ: ਬਲਵੰਤ ਸਿੰਘ ਢਿਲੋਂ ਗੁਰੂ ਨਾਨਕ ਦੇਵ , ਡਾ: ਇੰਦਰਜੀਤ ਸਿੰਘ ਗੋਗੋਆਣੀ ਅਤੇ ਡਾ: ਧਰਮਿੰਦਰ ਸਿੰਘ ਉਭਾ ਡਾਇਰੈਕਟਰ ਆਫ਼ ਐਜੂਕੇਸ਼ਨ, ਚੰਡੀਗੜ•, ਸ੍ਰ: ਰਾਵਲ ਸਿੰਘ ਤੇ ਸ੍ਰ: ਕਰਮਜੀਤ ਸਿੰਘ ਚਾਹਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਮ ਸ਼ਾਮਲ ਹਨ।ਇਨ•ਾਂ ਦੇ ਕੋ-ਆਰਡੀਨੇਟਰ ਸ੍ਰ: ਜਗੀਰ ਸਿੰਘ ਮੀਤ ਸਕੱਤਰ ਹੋਣਗੇ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਸਮਾਗਮ ਨੂੰ ਵਿਸ਼ਵ ਪੱਧਰ ਤੇ ਵਿਸ਼ੇਸ਼ ਤੋਰ ਤੇ ਮਨਾਉਣ ਲਈ ਬਾਕੀ ਕਮੇਟੀਆਂ ਦਾ ਐਲਾਨ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਨਾਲ ਸਲਾਹ ਮਸ਼ਵਰਾ ਕਰਕੇ ਕੀਤਾ ਜਾਵੇਗਾ।



