ਤਲਵੰਡੀ ਸਾਬੋ, 26 ਜੁਲਾਈ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਗਿਆਰ੍ਹਵੇਂ ਮੁਖੀ ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੀ 71ਵੀਂ ਸਾਲਾਨਾ ਬਰ੍ਹਸੀ ਨੂੰ ਲੈ ਕੇ ਸਮਾਗਮ 28 ਤੋਂ 30 ਜੁਲਾਈ ਤੱਕ ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਦੇਗਸਰ ਬੇਰ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨ੍ਹਾਏ ਜਾ ਰਹੇ ਹਨ।

ਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਗੁਰੁ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਬੁੱਢਾ ਦਲ ਹੈੱਡਕੁਆਟਰ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬੁੱਢਾ ਦਲ ਸਾਹਿਬ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਹੀ ਪੁਰਾਤਨ ਗੁਰ ਮਰਿਯਾਦਾ ਅਨੁਸਾਰ ਬਾਣੀ ਅਤੇ ਬਾਣੇ ਦਾ ਧਾਰਨੀ ਹੋਣ ਦਾ ਸੰਦੇਸ਼ ਦਿੰਦਿਆਂ ਸਮੁੱਚੇ ਭਾਰਤ ਵਿੱਚ ਹੀ ਨਹੀ ਸਗੋਂ ਵਿਦੇਸ਼ਾਂ ਵਿੱਚ ਵੀ ਧਰਮ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਨੂੰ ਨਿਰਵਿਘਨ ਪ੍ਰਚੰਡ ਕਰ ਰਿਹਾ ਹੈ। ਇਸੇ ਲੜੀ ਤਹਿਤ ਬੁੱਢਾ ਦਲ ਦੇ ਗਿਆਰ੍ਹਵੇਂ ਮੁਖੀ ਬਾਬਾ ਸਾਹਿਬ ਸਿੰਘ ਦੇ ਬਰ੍ਹਸੀ ਸਮਾਗਮ 28 ਤੋਂ 30 ਜੁਲਾਈ ਤੱਕ ਮਨ੍ਹਾਏ ਜਾ ਰਹੇ ਹਨ।28 ਜੁਲਾਈ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 30 ਜੁਲਾਈ ਨੂੰ ਉਨ੍ਹਾਂ ਦੇ ਭੋਗ ਪਾਏ ਜਾਣਗੇ। ਇਸੇ ਦਿਨ ਧਾਰਮਿਕ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸਿੱਖ ਪੰਥ ਦੀਆਂ ਮਹਾਨ ਸਖਸ਼ੀਅਤਾਂ ਜਿਨ੍ਹਾਂ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਅਤੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸਮਾਪਤੀ ਤੇ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਜਾਵੇਗਾ। ਗੁਰੁ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਪੁਰਾਤਨ ਰਵਾਇਤ ਅਨੁਸਾਰ ਮੁਹੱਲਾ ਕੱਢਿਆ ਜਾਵੇਗਾ ਅਤੇ ਇਸ ਮੌਕੇ ਨਿਹੰਗ ਸਿੰਘਾਂ ਦੇ ਲਾਇਸੰਸ ਬਣਾਏ ਜਾਣਗੇ ਅਤੇ ਰਿਨੀਊ ਵੀ ਕੀਤੇ ਜਾਣਗੇ। ਉਨ੍ਹਾਂ ਸਿੱਖ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਗੁ:ਦੇਗਸਰ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨ ਦੇਵ ਸਿੰਘ ਸ਼ਿਵਜੀ ਨੇ ਦੱਸਿਆ ਕਿ ਬਾਬਾ ਸਾਹਿਬ ਸਿੰਘ ਜੀ ਦੇ ਸਮਾਗਮਾਂ ਵਿੱਚ ਹਜਾਰਾਂ ਸੰਗਤਾਂ ਦੇ ਪਹੁੰਚਣ ਨੂੰ ਲੈ ਕੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜੱਸਾ ਸਿੰਘ ਪੀ.ਏ,ਬਾਬਾ ਅਰਜੁਨਦੇਵ ਸਿੰਘ ਸ਼ਿਵਜੀ,ਬਾਬਾ ਹਰਭਜਨ ਸਿੰਘ ਬੁਰਜ ਅਕਾਲੀ ਫੂਲਾ ਸਿੰਘ, ਬਾਬਾ ਇੰਦਰ ਸਿੰਘ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ, ਭਾਈ ਮੇਜਰ ਸਿੰਘ ਮੁਖਤਿਆਰੇ ਆਮ ਬੁੱਢਾ ਦਲ, ਭਾਈ ਮਝੈਲ ਸਿੰਘ, ਭਾਈ ਜੋਗਾ ਸਿੰਘ, ਪਿਆਰਾ ਸਿੰਘ ਆਦਿ ਹਾਜਿਰ ਸਨ।



