ਨਵੀਂ ਦਿੱਲੀ, 2 ਅਕਤੂਬਰ (ਪੀ. ਟੀ.)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਅੱਜ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਹੋਈ ਮੀਟਿੰਗ ਦੇ ਦੌਰਾਨ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਮਰਿਆਦਾ ਅਨੁਸਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦੇਸ਼ ਵਿੱਚ ਪ੍ਰਿੰਟਿੰਗ ਪ੍ਰੈ¤ਸ ਲਗਾਉਣ ਦਾ ਪ੍ਰਸਤਾਵ ਪਾਸ ਕਰਨ ਦੇ ਨਾਲ ਹੀ ਗੁਰਦੁਆਰਾ ਬੰਗਲਾ ਸਾਹਿਬ ਦੀ ਕਾਰ ਪਾਰਕਿੰਗ ਦਾ ਐਨ ਡੀ ਐਮ ਸੀ ਦੇ ਨਾਲ ਗੈਰ ਸੰਵਿਧਾਨਿਕ ਤਰੀਕੇ ਤੋਂ ਬਿਨਾਂ ਮਹਾਸਭਾ ਜਾਂ ਕਾਰਜਕਾਰਨੀ ਵਿੱਚ ਪਾਸ ਕਰਵਾਏ ਬਿਨਾ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੁਆਰਾ ਆਪਣੇ ਅਧਿਕਾਰਾਂ ਦਾ ਦੁਰਉਪਯੋਗ ਕਰਦੇ ਹੋਏ 25 ਸਾਲ
ਬਾਅਦ ਐਨ ਡੀ ਐਮ ਸੀ ਨੂੰ ਪਾਰਕਿੰਗ ਸੋਂਪਣ ਦੇ ਲਈ ਕੀਤੇ ਗਏ ਕਰਾਰ ਨੂੰ ਵੀ ਰੱਦ ਕਰ ਦਿੱਤਾ। ਕਮੇਟੀ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਕੰਟੇਨਰਾਂ ਦੁਆਰਾ ਪਾਵਨ ਸਰੂਪ ਵਿਦੇਸ਼ਾਂ ਵਿੱਚ ਭੇਜਣ ਦੇ ਦੌਰਾਨ ਮਰਿਆਦਾ ਭੰਗ ਹੋਣ ਦੀਆਂ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਿੱਲੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਤੱਕ ਪਾਵਨ ਸਰੂਪ ਮਰਿਆਦਾ ਅਨੁਸਾਰ ਪਹੁੰਚਾਏ ਜਾਣ ਦੇ ਮਕਸਦ ਨਾਲ ਕਾਰਜਕਾਰਨੀ ਵਿੱਚ ਵਿਦੇਸ਼ ’ਚ ਪ੍ਰਿੰਟਿੰਗ ਪ੍ਰੈ¤ਸ ਕਮੇਟੀ ਦੁਆਰਾ ਲਗਾਉਣ ਦਾ ਪ੍ਰਸਤਾਵ ਪੇਸ਼ ਕਰਦੇ ਹੋਏ ਇਸ ਸਬੰਧ ਵਿੱਚ ਸਾਰੇ ਮੈਂਬਰਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦੀ ਅਪੀਲ ਕੀਤੀ। ਕਾਰਜਕਾਰਨੀ ਵਿੱਚ ਵਿਸ਼ੇਸ਼ ਤੌਰ ’ਤੇ ਸੱਦੇ ਗਏ ਮੈਂਬਰਾਂ ਦੇ ਰੂਪ ਵਿੱਚ ਸ਼ਾਮਲ ਹੋਣ ਆਏ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਅਤੇ ਕੁਲਮੋਹਨ ਸਿੰਘ ਨੇ ਇਸ ਪ੍ਰਸਤਾਵ ਉਪਰ ਆਪਣੇ ਵਿਚਾਰ ਰੱਖੇ। ਸ. ਹਿੱਤ ਨੇ ਦਿਲ ਦੀਆਂ ਗਹਿਰਾਈਆਂ ਨਾਲ ਇਸ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਇਸ ਸੰਵੇਦਨਸ਼ੀਲ ਮਸਲੇ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉ¤ਚਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਦੀ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ।
ਗਿਆਨੀ ਗੁਰਬਚਨ ਸਿੰਘ ਨੇ ਵਿਦੇਸ਼ਾਂ ਵਿੱਚ ਪਾਵਨ ਸਰੂਪਾਂ ਦੀ ਛਪਾਈ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਵਿੱਚ ਲਗਾਈ ਜਾ ਰਹੀ ਪ੍ਰਿੰਟਿੰਗ ਪ੍ਰੈ¤ਸ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਦੇ ਨਾਲ ਸੜਕ ਮਾਰਗ ਨਾਲ ਜੁੜੇ ਦੇਸ਼ਾਂ ਨੂੰ ਛੱਡ ਕੇ ਕਿਸੇ ਹੋਰ ਦੇਸ਼ ਵਿੱਚ ਪ੍ਰਿੰਟਿੰਗ ਪ੍ਰੈ¤ਸ ਲਗਾਉਣ ਦੇ ਲਈ ਦਿੱਲੀ ਕਮੇਟੀ ਨੂੰ ਅਪੀਲ ਕੀਤੀ। ਕਾਰਜਕਾਰਨੀ ਤੋਂ ਮਿਲੇ ਇਸ ਪ੍ਰਸਤਾਵ ਦੇ ਸਮਰਥਨ ਉਤੇ ਬੋਲਦੇ ਹੋਏ ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੁਆਰਾ ਮਿਤੀ 9-5-1998 ਨੂੰ ਜਾਰੀ ਕੀਤੇ ਗਏ ਹੁਕਮਨਾਮੇ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹੁਕਮਨਾਮੇ ਦੇ ਅਨੁਸਾਰ ਧਾਰਮਿਕ ਸਾਹਿਤ ਛਾਪਣ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨਾਂ ਅਤੇ ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਜ਼ਰੂਰੀ ਹੈ, ਇਸ ਲਈ ਕਾਰਜਕਾਰਨੀ ਵੱਲੋਂ ਪਾਸ ਕੀਤੇ ਗਏ ਉਪਰੋਕਤ ਮਤੇ ਨੂੰ ਮਨਜ਼ੂਰੀ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਕੋਲ ਭੇਜਿਆ ਜਾਵੇ।
ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਤਨਵੰਤ ਸਿੰਘ, ਸੰਯੁਕਤ ਸਕੱਤਰ ਹਰਮੀਤ ਸਿੰਘ ਕਾਲਕਾ, ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਪੱਪੂ, ਚਮਨ ਸਿੰਘ, ਦਲਜੀਤ ਕੌਰ ਖਾਲਸਾ, ਹਰਵਿੰਦਰ ਸਿੰਘ ਕੇਪੀ, ਇੰਦਰਜੀਤ ਸਿੰਘ ਮੋਂਟੀ, ਕੈਪਟਨ ਇੰਦਰਪ੍ਰੀਤ ਸਿੰਘ, ਜਸਬੀਰ ਸਿੰਘ ਜੱਸੀ, ਕੁਲਵੰਤ ਸਿੰਘ ਬਾਠ ਅਤੇ ਮੁਖ ਗ੍ਰੰਥੀ ਸਾਹਿਬਾਨ ਮੌਜੂਦ ਸਨ।



