Skip to content
Independent perspectives. Global stories.
BREAKING

ਪੁਲਿਸ ਮੁਖੀ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੁਕਾਈ ਸਾਫ ਸਫਾਈ ਦੀ ਸਹੁੰ

Share this story

ਚੰਡੀਗੜ੍ਹ, 2 ਅਕਤੂਬਰ  (ਪੀ. ਟੀ.)- ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸਾਫ ਸੁਥਰੇ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਵੱਛ ਭਾਰਤ ਮਿਸ਼ਨ ਨੂੰ ਲੋਕਾਂ ਦੀ ਮੁਹਿੰਮ ਬਣਾਉਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150 ਵੀਂ ਜਨਮ ਦਿਵਸ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਮੁੱਖ ਦਫਤਰ ਵਿਖੇ ਇਕ ਵਿਸ਼ੇਸ਼ ਸਫਾਈ ਮੁਹਿੰਮ ਅਰੰਭੀ ਗਈ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਮੌਜੂਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਸੁਮੇਧ ਸਿੰਘ ਸੈਣੀ ਦੀ ਹਾਜਰੀ ਵਿੱਚ ਸਾਫ ਸਫਾਈ ਯਕੀਨੀ ਬਣਾਉਣ ਦਾ ਹਲਫ ਦਿਵਾਇਆ ਗਿਆ।

WRITTEN BY