ਨਿਹਾਲ ਸਿੰਘ ਵਾਲਾ, 2 ਅਕਤੂਬਰ (ਬਿੰਦਰ ਖੋਟੇ)- ਦੁਸਹਿਰੇ ਦਾ ਤਿਉਹਾਰ ਪੂਰੇ ਦੇਸ਼ ਅੰਦਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਕੁੱਝ ਨੌਜਵਾਨ ਇਸ ਦਿਨ ਨਸ਼ਿਆਂ ਦੀ ਵਰਤੋਂ ਅਤੇ ਜੂਆ ਖੇਡਦੇ ਹਨ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਸਾਨੂੰ ਇਸ ਦਿਨ ਤੋਂ ਸਿੱਖਿਆ ਲੈ ਕੇ ਆਪਣੀਆਂ ਬੁਰਾਈਆਂ ਦਾ ਤਿਆਗ ਕਰਨਾ ਚਾਹੀਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਆਗੂ ਗੌੜਾ ਪੱਤੋ ਨੇ ਸਥਾਨਕ ਮੀਡੀਆ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜ ਅਤੇ ਸਮਾਜ ਨਾਲ ਜੁੜੇ ਹੋਏ ਕਾਰਜਾਂ ਵਿੱਚ ਹਿੱਸਾ ਲੈ ਕੇ ਪ੍ਰੇਰਣਾ ਸਰੋਤ ਬਣਨਾ ਚਾਹੀਦਾ ਹੈ ਕਿਉਂਕਿ ਨੌਜਵਾਨ ਹੀ ਕਿਸੇ ਦੇਸ਼ ਅਤੇ ਸੂਬੇ ਦਾ ਧੁਰਾ ਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਕਈ ਨੌਜਵਾਨ ਹਾਜ਼ਰ ਸਨ।



