Skip to content
Independent perspectives. Global stories.
BREAKING

ਖੰਨਾ ਘਟਨਾ ’ਤੇ ਕਾਂਗਰਸ ਤੇ ਆਪ ਰਾਜਸੀ ਰੋਟੀਆਂ ਸੇਕਣ ਤੋਂ ਬਾਜ ਆਉਣ : ਮਹੇਸ਼ਇੰਦਰ ਗਰੇਵਾਲ

Share this story

ਪ੍ਰਤਾਪ ਸਿੰਘ ਬਾਜਵਾ ਨੂੰ ਮਿਸਾਲੀ ਸਜ਼ਾ ਦੀ ਪਰਿਭਾਸ਼ਾ ਦੱਸਣ ਲਈ ਕਿਹਾ
ਪਰਨੀਤ ਕੌਰ-    ਕਾਰਜਕਾਰੀ ਸੰਪਾਦਕ
Page-1_06 ਜਲੰਧਰ/ਚੰਡੀਗੜ੍ਹ, 3 ਅਕਤੂਬਰ- ਖੰਨਾ ਪੁਲਿਸ ਜ਼ਿਲ੍ਹੇ ਵਿੱਚ ਦੋ ਦਲਿਤ ਨੌਜਵਾਨਾਂ ਦੇ ਕਤਲ ਦੀ ਘਟਨਾ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਰਾਜਸੀ ਰੋਟੀਆਂ ਨਾ ਸੇਕਣ ਦੀ ਨਸੀਹਤ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਚੰਡੀਗੜ੍ਹ ਵਿਖੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ  ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰ ਦਿੱਤੀ ਹੈ। ਸ. ਗਰੇਵਾਲ ਨੇ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਨੂੰ ਸੂਬੇ ਦੇ ਲੋਕਾਂ ਨੇ ਹੁਣ ਨਕਾਰ ਦਿੱਤਾ ਹੈ ਅਤੇ ਹੁਣ ਇਨ੍ਹਾਂ ਪਾਰਟੀ ਦੇ ਆਗੂਆਂ ਨੇ ਹਾਰਾਂ ਤੋਂ ਬੁਖਲਾਹਟ ਵਿੱਚ ਆ ਕੇ ਇਕੱਠਿਆਂ ਹੱਥ ਮਿਲਾ ਲਿਆ ਹੈ। ਦੋਵੇਂ ਪਾਰਟੀਆਂ ਆਪਣੇ ਖੁੱਸੇ ਵਕਾਰ ਨੂੰ ਬਹਾਲ ਕਰਨ ਲਈ

ਹੋਛੀ ਰਾਜਨੀਤੀ ’ਤੇ ਉਤਰ ਆਈਆਂ ਹਨ ਅਤੇ ਇਸ ਦੁਖਦਾਈ ਘਟਨਾ ’ਤੇ ਰਾਜਸੀ ਰੋਟੀਆਂ ਸੇਕਣ ਲੱਗ ਗਈਆਂ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਮਿਸਾਲੀ ਸਜ਼ਾ ਬਾਰੇ ਆਪਣਾ ਪੱਖ ਸਪਸ਼ਟ ਕਰਨ ਦੀ ਗੱਲ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਸ. ਬਾਜਵਾ ਦੱਸਣ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕਰਨਾ ਅਤੇ ਖੰਨਾ ਦੇ ਐਸ.ਐਸ.ਪੀ. ਨੂੰ ਮੁਅੱਤਲ ਕਰਨਾ ਕਿਹੜੀ ਸਜ਼ਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਦੋਸ਼ੀ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨੀ ਤਾਂ ਦੂਰ ਦੀ ਗੱਲ ਸਗੋਂ ਜਾਂਚ ਤੋਂ ਪਹਿਲਾਂ ਹੀ ਕਲੀਨ ਚਿੱਟ ਦੇ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਲਗਾਤਾਰ ਕਾਂਗਰਸ ਨੂੰ ਹਰ ਮੁਹਾਜ਼ ’ਤੇ ਨਕਾਰ ਦਿੱਤਾ ਹੈ ਤਾਂ ਕਾਂਗਰਸੀ ਆਗੂ ਰਾਜਸੀ ਰੋਟੀਆਂ ਸੇਕਣ ਲਈ ਮੱਗਰਮੱਛ ਦੇ ਹੰਝੂ ਵਹਾਉਣ ਲੱਗ ਪਏ ਹਨ।
        ਸ. ਗਰੇਵਾਲ ਨੇ ਕਿਹਾ ਕਿ ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਜੋ ਗ੍ਰਹਿ ਵਿਭਾਗ ਦੇ ਵੀ ਮੰਤਰੀ ਹਨ, ਨੇ ਪੁਲਿਸ ਅਧਿਕਾਰੀਆਂ ਨੂੰ ਸਾਫ ਸ਼ਬਦਾਂ ਵਿੱਚ ਕਿਹਾ ਹੈ ਕਿ ਕਾਨੂੰਨ ਤੋਂ ਉਪਰ ਕੋਈ ਵੀ ਨਹੀਂ ਹੈ। ਇਸੇ ਦੀ ਉਦਾਹਰਣ ਪੇਸ਼ ਕਰਦਿਆਂ ਉਨ੍ਹਾਂ ਦੋਸ਼ੀ ਪੁਲਿਸ ਵਾਲਿਆਂ ਨੂੰ ਮਿਸਾਲੀ ਸਜ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪ ਦੇ ਆਗੂ ਭਗਵੰਤ ਮਾਨ ਤਮਾਸ਼ਾ ਕਰਨ ਤੋਂ ਬਿਨਾਂ ਹੋਰ ਕੁਝ ਨਹੀਂ ਕਰ ਸਕਦੇ ਅਤੇ ਅਜਿਹਾ ਹੀ ਤਮਾਸ਼ਾ ਉਨ੍ਹਾਂ ਸਮਰਾਲਾ ਵਿਖੇ ਕੀਤਾ ਹੈ। ਭਗਵੰਤ ਮਾਨ ਦੀਆਂ ਅਜਿਹੀਆਂ ਹੋਛੀਆਂ ਹਰਕਤਾਂ ਕਾਰਨ ਹੀ ਆਪ ਪਾਰਟੀ ਦਾ ਗਰਾਫ ਸੂਬੇ ਵਿੱਚ ਇਕਦਮ ਹੇਠਾਂ ਡਿੱਗਿਆ ਹੈ। ਉਨ੍ਹਾਂ ਆਪ ਆਗੂਆਂ ਨੂੰ ਸਿਆਣਪ ਤੇ ਸੂਝ-ਬੂਝ ਵਾਲੀ ਸਿਆਸਤ ਕਰਨ ਦੀ ਨਸੀਹਤ ਦਿੱਤੀ।
        ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਖੰਨਾ ਘਟਨਾ ਦੇ ਪੀੜਤਾਂ ਨਾਲ ਪੂਰਾ ਇਨਸਾਫ ਕਰੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਮੁੜ ਇਹ ਗੱਲ ਦੁਹਰਾਈ ਕਿ ਕਾਂਗਰਸ ਤੇ ਆਪ ਲੋਕਾਂ ਦੀ ਭਾਵਨਾਵਾਂ ਨਾਲ ਖੇਡਣਾ ਬੰਦ ਕਰ ਦੇਣ।

WRITTEN BY