Skip to content
Independent perspectives. Global stories.
BREAKING

ਅਜੋਕੀਆਂ ਚੁਣੌਤੀਆਂ ਨਾਲ ਸਿੱਝਣ ਲਈ ਮਹਾਤਮਾ ਗਾਂਧੀ ਦੀਆਂ ਸਿਖਿਆਵਾਂ ’ਤੇ ਅਮਲ ਦੀ ਲੋੜ : ਸੁਸ਼ਮਾ

Share this story

ਸੰਯੁਕਤ ਰਾਸ਼ਟਰ, 3 ਅਕਤੂਬਰ (ਪੀ. ਟੀ.)- ਇਥੇ ਕੌਮਾਂਤਰੀ ਅਹਿੰਸਾ ਦਿਵਸ ‘ਤੇ ਹੋਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਅੱਤਵਾਦ ਦੀਆਂ ਚੁਣੌਤੀਆਂ ਦੇ ਸੰਦਰਭ ਵਿਚ ਗਾਂਧੀਵਾਦੀ ਸੋਚ ਦਾ ਧਾਰਨੀ ਹੋਣਾ ਵਧੇਰੇ ਅਸਰਦਾਇਕ ਸਾਬਤ ਹੋ ਸਕਦਾ ਹੈ। ਮਹਾਤਮਾ ਗਾਂਧੀ ਦੇ ਫਲਸਫ਼ੇ ‘ਤੇ ਚੱਲਣਾ ਵਧੇਰੇ ਸਹੀ ਸਾਬਤ ਹੋ ਸਕਦਾ ਹੈ ਤੇ ਇਨ੍ਹਾਂ ‘ਤੇ ਅਮਲ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸਵਾਲ ਇਹ ਨਹੀਂ ਕਿ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਅਜੋਕੇ ਯੁੱਗ ਵਿਚ ਪ੍ਰਭਾਵਸ਼ਾਲੀ ਹਨ ਜਾਂ ਨਹੀਂ। ਅਸਲ ਮੁੱਦਾ ਤਾਂ ਇਹ ਹੈ ਕਿ ਕੀ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਮੰਨਣ ਲਈ ਮਾਨਸਿਕ ਰੂਪ ਵਿਚ ਤਿਆਰ ਹਾਂ ਜਾਂ ਨਹੀਂ। ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਵੱਲੋਂ ਹਰ ਸਾਲ ਮਹਾਤਮਾ ਗਾਂਧੀ ਦੇ ਜਨਮ ਦਿਵਸ‘ ਤੇ ਅਹਿੰਸਾ ਸਬੰਧੀ ਸਮਾਗਮ ਕਰਵਾਇਆ ਜਾਂਦਾ ਹੈ। ਸੁਸ਼ਮਾ ਸਵਰਾਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਦੀਆਂ

ਸਿੱਖਿਆਵਾਂ ਨੂੰ ਚੁਣੌਤੀ ਦੇ ਰੂਪ ਵਿਚ ਸਵੀਕਾਰ ਕਰਦੇ ਹਾਂ ਤਾਂ ਸਮਝੋ ਅਸੀਂ ਆਪਣੇ ਜੀਵਨ ਨੂੰ ਸਹੀ ਦਿਸ਼ਾ ਵਿਚ ਸਕਾਰਤਮਕ ਢੰਗ ਨਾਲ ਜਿਉਣ ਲਈ ਤਿਆਰ ਹੋ ਗਏ ਹਾਂ। ਉਨ੍ਹਾਂ ਕਿਹਾ ਕਿ ਅੱਜ ਧਰਮ ਦੇ ਨਾਂਅ ‘ਤੇ ਹਿੰਸਾ ਫੈਲਾਈ ਜਾ ਰਹੀ ਹੈ। ਇਸੇ ਕਰਕੇ ਅੱਤਵਾਦ ਪੂਰੀ ਦੁਨੀਆਂ ਵਿਚ ਵੱਡੀ ਪੱਧਰ ‘ਤੇ ਫੈਲ ਰਿਹਾ ਹੈ ਜੋ ਨਿਰਦੋਸ਼ ਔਰਤਾਂ, ਮਰਦਾਂ ਤੇ ਬੱਚਿਆਂ ਨੂੰ ਆਪਣਾ ਨਿਸ਼ਾਨਾ ਬਣਾ ਰਿਹਾ ਹੈ। ਇਸ ਨੂੰ ਰੋਕਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡਾ ਸਮਾਜ ਗਾਂਧੀ ਫਲਸਫੇ ਤੋਂ ਕਿਨਾਰਾ ਕਰ ਰਿਹਾ ਹੈ। ਇਸੇ ਕਰਕੇ ਸਮਾਜ ਵਿਚ ਅਮਨ, ਸਥਿਰਤਾ ਤੇ ਭਾਈਚਾਰਕ ਸਾਂਝ ਨੂੰ ਖ਼ਤਰਾ ਪੈਦਾ ਹੋ ਗਿਆ ਹੈ।

WRITTEN BY