ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੇਸਬੁੱਕ ‘ਤੇ ਆਪਣੀ ਬੇਟੀ ਵਿਰੁੱਧ ਅਸ਼ਲੀਲ ਟਿੱਪਣੀ ਕਰਨ ਵਾਲੇ ਵਿਅਕਤੀ ਨੂੰ ਮਾਫ ਕਰ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਇਕ ਪੋਸਟ ਕਰ ਕੇ ਕਿਹਾ ਕਿ ਜੇਕਰ ਕਿਸੇ ਦੇ ਨਿੱਜੀ ਸਨਮਾਨ ‘ਤੇ ਹਮਲਾ ਹੁੰਦਾ ਹੈ, ਤਾਂ ਸਾਨੂੰ ਉਸ ਗੱਲ ਨੂੰ ਵਧਾਉਣ ਨਹੀਂ ਚਾਹੀਦਾ, ਸਗੋਂ ਉੱਥੇ ਹੀ ਖਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਲੜਾਈ ਦੇਸ਼ ਦੇ ਮਾਣ ਸਨਮਾਨ ਦੀ ਲੜਾਈ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਫੇਸਬੁੱਕ ‘ਤੇ ਅਰਵਿੰਦ ਕੇਜਰੀਵਾਲ ਦੀ ਬੇਟੀ ਦੀ ਫੋਟੋ ‘ਤੇ ਇਕ ਸ਼ਖਸ ਨੇ ਅਸ਼ਲੀਲ ਟਿੱਪਣੀ ਕਰ ਦਿੱਤੀ ਸੀ, ਜਿਸ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਨੇ ਗਾਜ਼ੀਆਬਾਦ ‘ਚ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ‘
ਨਿੱਜੀ ਮਾਮਲਿਆਂ ਨੂੰ ਮੁੱਦਾ ਨਾ ਬਣਾਇਆ ਜਾਵੇ : ਕੇਜਰੀਵਾਲ



