Skip to content
Independent perspectives. Global stories.
BREAKING

‘ਆਪ’ ਅਰਾਜਕਤਾਵਾਦੀ ਸੁਰਾਂ ਛੱਡ ਕੇ ਲੁਧਿਆਣਾ ਮਾਮਲੇ ’ਚ ਸਰਕਾਰ ਨੂੰ ਜਾਂਚ ਕਰਨ ’ਚ ਮਦਦ ਕਰੇ : ਸ਼੍ਰੋਮਣੀ ਅਕਾਲੀ ਦਲ

Share this story

Page-1_34 ਚੰਡੀਗੜ੍ਹ, 5 ਅਕਤੂਬਰ (ਪੀ. ਟੀ.)-  ਸ਼੍ਰੋਮਣੀ ਅਕਾਲੀ ਦਲ ਨੇ ਆਗੂਆਂ ਨੇ ਅੱਜ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰੰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ਮਾਮਲੇ ’ਚ ਕੀਤੀ ਗਈ ਤੁਰੰਤ ਅਤੇ ਫੈਸਲਾਕੁੰਨ ਕਾਰਵਾਈ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੂੰ ਤਾੜਨਾ ਕੀਤੀ ਕਿ ਉਹ ਪੰਜਾਬ ਸਿਆਸਤ ’ਚ ਅਰਾਜਕਤਾਵਾਦੀ ਭੂਮਿਕਾ ਨਿਭਾਉਣ ਤੋਂ ਬਾਜ਼ ਆਉਣ। ਅੱਜ ਇਥੇ ਜਾਰੀ ਇੱਕ ਬਿਆਨ ਰਾਹੀਂ ਸੀਨੀਅਰ ਆਕਾਲੀ ਆਗੂਆਂ ਜਿੰਨ੍ਹਾਂ ’ਚ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਸ਼ਾਮਿਲ ਹਨ ਨੇ ਕਿਹਾ ਕਿ ਪੰਜਾਬ ਅੰਦਰ ਆਪਣੀ ਲੀਡਰਸ਼ਿਪ ਕਾਇਮ ਕਰਨ ’ਚ ਅਸਫਲ ਰਹਿਣ ਉਪਰੰਤ ‘ਆਪ’   ਵੱਲੋਂ ਸਮਾਜ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੇ ਜਾਣਾ ਮੰਦਭਾਗੀ ਕਾਰਵਾਈ ਹੈ।

ਪਾਰਟੀ ਦੇ ਸੀਨੀਅਰ ਆਗੂਆਂ ਨੇ ‘ਆਪ’ ਆਗੂ ਸ. ਸੁੱਚਾ ਸਿੰਘ ਲੰਗਾਹ ਵੱਲੋਂ ਗ੍ਰਹਿ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀ ਮੰਗ ਕਰਨ ਹੀ ਆਪਣੇ-ਆਪ ਵਿੱਚ ਵੱਡੀ ਮੂਰਖਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਇਸ ਘਟਨਾ ’ਚ ਸ਼ਾਮਿਲ ਪੁਲਿਸ ਅਫਸਰਾਂ ਵਿਰੁੱਧ ਹੀ ਨਹੀਂ ਬਲਕਿ ਜ਼ਿਲ੍ਹਾ ਪੁਲਿਸ ਅਧਿਕਾਰੀ ਵਿਰੁੱਧ ਵੀ ਮੁਡਲੀ ਜਾਂਚ ਦੇ ਆਧਾਰ ’ਤੇ ਹੀ ਤੁਰੰਤ ਕਾਰਵਾਈ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਪੁਲਿਸ ਅਫਸਰਾਂ ਸਮੇਤ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਮਾਮਲੇ ਦਰਜ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮਾਮਲੇ ’ਚ ਤੁਰੰਤ ਫੈਸਲਾਕੁਨ ਕਾਰਵਾਈ ਕੀਤੀ ਗਈ ਹੈ ਉਸ ਦੀ ਪਾਰਟੀ ਤਾਰੀਫ ਕਰਦੀ ਹੈ ਅਤੇ ਉਨ੍ਹਾਂ ਨੂੰ ਪੂਰੀ ਤਸੱਲੀ ਹੈ ਕਿ ਇਸ ਮਾਮਲੇ ’ਚ ਇਨਸਾਫ ਕੀਤਾ ਗਿਆ ਹੈ।
ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ. ਛੋਟੇਪੁਰ ਵਰਗੇ ਆਗੂ ਸਮਾਜ ਲਈ ਵੱਡਾ ਖਤਰਾ ਹਨ ਕਿਉਂਕਿ ਉਹ ਆਪਣੇ ਸਿਆਸੀ ਲਾਹੇ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ’ਚ ਹਨ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ’ਤੇ ਉ੍ਯਂਗਲੀ ਚੁੱਕਣ ਤੋਂ ਪਹਿਲਾਂ ਸ. ਛੋਟੇਪੁਰ ਆਪਣੇ ਗਿਰੇਬਾਨ ’ਚ ਜ਼ਰੂਰ ਝਾਤ ਮਾਰ ਲੈਣ ਕਿਉਂਕਿ ਖਾਡਕੂਵਾਦ ਨਾਲ ਉਨ੍ਹਾਂ ਦੇ ਰਿਸ਼ਤਿਆਂ ਬਾਰੇ ਸਾਰਾ ਪੰਜਾਬ ਜਾਣੂੰ ਹੈ। ਸ. ਗਰੇਵਾਲ ਨੇ ਕਿਹਾ ਕਿ ਸ. ਛੋਟੇਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਿਕਟ ਨਾ ਮਿਲਣ ’ਤੇ ਉਹ ਉਸ ਕਾਂਗਰਸ ਪਾਰਟੀ ’ਚ ਚਲਾ ਗਿਆ ਜਿਸ ਬਾਰੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੌਂਹ ਖਾਹ ਕੇ ਕਿਹਾ ਸੀ ਕਿ ਉਹ ਇਸ ਪਾਰਟੀ ਨੂੰ ਕਦੇ ਮੂੰਹ ਨਹੀਂ ਲਾਵੇਗਾ।
ਸ. ਗਰੇਵਾਲ ਅਤੇ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਥੇ ਹੀ ਬਸ ਨਹੀਂ ਸ. ਛੋਟੇਪੁਰ ਨੇ ਕਾਂਗਰਸ ਵੱਲੋਂ ਟਿਕਟ ਨਾ ਮਿਲਣ ’ਤੇ ਕਾਂਗਰਸ ਛੱਡ ਕੇ ਇਕ ਵਾਰ ਫਿਰ ਇਹ ਸਾਬਿਤ ਕਰ ਦਿੱਤਾ ਕਿ ਉਹ ਆਹੁਦੇ ਦੇ ਭੁੱਖੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਅਹੁਦੇ ਪਿੱਛੇ ਹੀ ਸ. ਛੋਟੇਪੁਰ ਆਜ਼ਾਦ ਉਮੀਦਵਾਰ ਵਜੋਂ ਨਕਾਰੇ ਜਾਣ ਉਪਰੰਤ ‘ਆਪ’ ਪਾਰਟੀ ’ਚ ਸ਼ਾਮਿਲ ਹੋ ਗਏ। ਉਨ੍ਹਾਂ ਕਿਹਾ ਕਿ ਹੁਣ 2017 ਦੀਆਂ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਅੰਦਰ ‘ਆਪ’ ਦੇ ਪੂਰੀ ਤਰ੍ਹਾਂ ਖਤਮ ਹੁੰਦੇ ਜਾ ਰਹੇ ਆਧਾਰ ਨੂੰ ਦੇਖ ਕੇ ਸ. ਛੋਟੇਪੁਰ ਪੂਰੀ ਤਰ੍ਹਾਂ ਬੌਖਲਾ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਮਾਜ ’ਚ ਜਾਤ-ਧਰਮ ਦੇ ਨਾਂਅ ’ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੇ ਅਜਿਹੇ ਆਗੂਆਂ ਨੂੰ ਪੂਰੀ ਤਰ੍ਹਾਂ ਨਾਕਾਰ ਦੇਣ। ਉਨ੍ਹਾਂ ਕਿਹਾ ਕਿ ਅਸੀਂ ਬੜੀਆਂ ਕੁਰਬਾਨੀਆਂ ਦੇ ਨਾਲ ਪੰਜਾਬ ’ਚ ਸ਼ਾਂਤੀ ਦਾ ਮਾਹੌਲ ਸਥਾਪਤ ਕੀਤਾ ਹੈ ਅਤੇ ਕਿਸੇ ਵੀ ਕੀਮਤ ’ਤੇ ਕਿਸੇ ਨੂੰ ਵੀ ਇਸ ਨੂੰ ਮੁੜ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

WRITTEN BY