ਲੁਧਿਆਣਾ, 6 ਅਕਤੂਬਰ (ਜਸਮੀਤ ਕੌਰ)- ਅੱਜ ਇਥੇ ਈਦ-ਉਲ-ਜੁਹਾ ਦੇ ਮੌਕੇ ’ਤੇ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ’ਚ ਹਜ਼ਾਰਾਂ ਮੁਸਲਮਾਨਾਂ ਨੇ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਦੀ ਇਮਾਮਤ ਵਿਚ ਈਦ ਦੀ ਨਮਾਜ ਅਦਾ ਕੀਤੀ। ਇਸ ਮੌਕੇ ’ਤੇ ਜਾਮਾ ਮਸਜਿਦ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ। ਇਸ ਰਾਜ ਪੱਧਰੀ ਸਮਾਗਮ ਵਿਚ ਆਪਣੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਸਾਂਸਦ ਰਵਨੀਤ ਸਿੰਘ ਬਿੱਟੂ, ਨਗਰ ਨਿਗਮ ਮੇਅਰ ਹਰਚਰਨ ਸਿੰਘ ਗੋਹਲਬੜੀਆ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਭਾਰਤ ਭੂਸ਼ਣ ਆਸ਼ੂ, ਜਥੇਦਾਰ ਕੁਲਵੰਤ ਸਿੰਘ ਦੁਖੀਆ, ਗੁਲਾਮ ਹਸਨ ਕੈਸਰ, ਕਾਰੀ ਅਲਤਾਫ਼ ਉਰ ਰਹਿਮਾਨ,
ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਪ੍ਰਧਾਨ ਜਥੇਦਾਰ ਪ੍ਰਿਤਪਾਲ ਸਿੰਘ, ਅਜ਼ਾਦੀ ਘੁਲਾਟੀਏ ਹਰਭਜਨ ਸਿੰਘ ਸੋਹਲ, ਅਤੀਕ-ਉਰ-ਰਹਿਮਾਨ ਲੁਧਿਆਣਵੀ, ਸਾਬਕਾ ਕੌਂਸਲਰ ਜਗਦੇਵ ਸਿੰਘ ਗੋਹਲਬੜਿਆ, ਸਾਬਕਾ ਕੌਂਸਲਰ ਪਰਮਿੰਦਰ ਮਹਿਤਾ, ਬਲਜੀਤ ਸਿੰਘ ਬਿੰਦਰਾ, ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ, ਅਸ਼ੋਕ ਗੁਪਤਾ, ਬਨਵਾਰੀ ਲਾਲ ਅਤੇ ਸ਼ਾਹੀ ਇਮਾਮ ਪੰਜਾਬ ਦੇ ਮੁੱਖ ਸਕੱਤਰ ਮੁਹੰਮਦ ਮੁਸਤਕੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।



