Skip to content
Independent perspectives. Global stories.
BREAKING

ਭਾਰਤੀ ਹਥਿਆਰਬੰਦ ਸੈਨਾਵਾਂ ਪੂਰੀ ਤਰ੍ਹਾਂ ਤਿਆਰ : ਜੇਤਲੀ

Share this story

Page-1_03 ਨਵੀਂ ਦਿੱਲੀ, 6 ਅਕਤੂਬਰ (ਪੀ. ਟੀ.)- ਰੱਖਿਆ ਮੰਤਰੀ ਅਰੁਣ ਜੇਤਲੀ ਨੇ ਪਾਕਿਸਤਾਨ ਵੱਲੋਂ ਜੰਗਬੰਦੀ ਉਲੰਘਣਾ ਦੀ ਨਿੰਦਾ ਕਰਦੇ ਹੋਏ ਅੱਜ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਪੂਰੀ ਤਰ੍ਹਾਂ ਨਾਲ ਤਿਆਰ ਹਨ ਤੇ ਸਰਹੱਦ ਪਾਰ ਤੋਂ ਅਜਿਹੇ ਹਰ ਇੱਕ ਉਕਸਾਵੇ ਦਾ ਜਵਾਬ ਦੇ ਰਹੀਆਂ ਹਨ। ਜੇਤਲੀ ਨੇ ਕਿਹਾ ਕਿ ਪਾਕਿਸਤਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਦਾ ਮਾਹੌਲ ਉਹ ਦੋਵਾਂ ਦੇਸ਼ਾਂ ’ਚ ਪੈਦਾ ਕਰ ਰਿਹਾ ਹੈ, ਉਸਤੋਂ ਸੰਬੰਧਾਂ ਨੂੰ ਸਾਧਾਰਨ ਬਣਨ ’ਚ ਨਿਸ਼ਚਿਤ ਤੌਰ ’ਤੇ ਮਦਦ ਨਹੀਂ ਮਿਲਣ ਜਾ ਰਹੀ ਹੈ। ਜੰਗਬੰਦੀ ਦੀ ਲਗਾਤਾਰ ਉਲੰਘਣਾ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਅੰਤਰਰਾਸ਼ਟਰੀ ਸੀਮਾ ਤੇ ਸਰਹੱਦ ’ਤੇ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸਦੇ ਨਤੀਜੇ ਵਜੋਂ ਜੰਗਬੰਦੀ ਦੀ ਲਗਾਤਾਰ ਉਲੰਘਣਾ ਹੋ ਰਹੀ ਹੈ, ਜਿਸ ਦੇ ਕਾਰਨ ਨਿਰਦੋਸ਼ ਨਾਗਰਿਕਾਂ ਦੀ ਜਾਨ ਜਾ ਰਹੀ ਹੈ।

WRITTEN BY