Skip to content
Independent perspectives. Global stories.
BREAKING

ਜਥੇਦਾਰ ਅਵਤਾਰ ਸਿੰਘ ਨੇ ਜੰਮੂ-ਕਸ਼ਮੀਰ ’ਚ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਸਬੰਧੀ ਜ਼ਰੂਰਤਾਂ ਦਾ ਜਾਇਜ਼ਾ ਲੈਣ ਲਈ ਹੋਰ ਤਿੰਨ ਮੈਂਬਰੀ ਵਫਦ ਭੇਜਿਆ

Share this story

Page-1_32 ਅੰਮ੍ਰਿਤਸਰ, 7 ਅਕਤੂਬਰ (ਪੀ. ਟੀ.)- ਜੰਮੂ-ਕਸ਼ਮੀਰ ’ਚ ਆਏ ਭਿਆਨਕ ਹੜ੍ਹਾਂ ਦੌਰਾਨ ਜਿਥੇ ਬਹੁਤ ਸਾਰਾ ਜਾਨੀ ਨੁਕਸਾਨ ਹੋਇਆ ਹੈ, ਉਥੇ ਇਸ ਕੁਦਰਤੀ ਆਫਤ ਨਾਲ ਹਜ਼ਾਰਾਂ ਲੋਕਾਂ ਦੇ ਮਕਾਨ ਢਹਿ-ਢੇਰੀ ਹੋ ਗਏ ਹਨ ਤੇ ਉਹ ਲੋਕ ਮੁੜ ਵਸੇਬੇ ਲਈ ਕਿਸੇ ਨਾ ਕਿਸੇ ਰੂਪ ਵਿੱਚ ਸਹਾਇਤਾ ਦੀ ਉਡੀਕ ’ਚ ਹਨ।ਉਨ੍ਹਾਂ ਜ਼ਰੂਰਤਮੰਦ ਹੜ੍ਹ ਪੀੜਤਾਂ ਦੇ ਦਰਦ ਨੂੰ ਸਮਝਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀੜਤਾਂ ਦੇ ਮੁੜ ਵਸੇਬੇ ਲਈ ਉੇਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਲਈ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰਾਂ ਦੀ ਅਗਵਾਈ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਤੇ ਹੋਰ ਦਫ਼ਤਰੀ ਮੁਲਾਜ਼ਮਾਂ ਦਾ ਵਫਦ ਸ੍ਰੀਨਗਰ ਵਿਖੇ ਪਹਿਲਾਂ ਹੀ ਭੇਜਿਆ ਹੈ ਉੇਸ

ਵਫਦ ਵਿੱਚ ਹੋਰ ਵਾਧਾ ਕਰਦਿਆਂ ਸ. ਨਿਰਮੈਲ ਸਿੰਘ ਜੌਲਾਂ ਕਲਾਂ ਅੰਤ੍ਰਿੰਗ ਮੈਂਬਰ, ਸ. ਅਵਤਾਰ ਸਿੰਘ ਸਕੱਤਰ ਤੇ ਸ. ਜਗਤਾਰ ਸਿੰਘ ਲਾਂਬਾ ਨੂੰ ਸ਼ਾਮਲ ਕੀਤਾ ਹੈ।ਜਿਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਸ੍ਰੀਨਗਰ ਲਈ ਰਵਾਨਾ ਕੀਤਾ ਜੋ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਹਵਾਈ ਜਹਾਜ਼ ਰਾਹੀ ਸ੍ਰੀਨਗਰ ਪਹੁੰਚਿਆ ਹੈ।
ਇਸ ਮੌਕੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ, ਸ. ਹਰਜਿੰਦਰ ਸਿੰਘ ਤੇ ਸ. ਸੁਖਾ ਸਿੰਘ ਆਦਿ ਮੌਜੂਦ ਸਨ।

WRITTEN BY