ਬੰਗਲੌਰ, 7 ਅਕਤੂਬਰ (ਪੀ. ਟੀ.)- ਆਮਦਨੀ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ ਦੋਸ਼ੀ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋ ਗਈ ਹੈ। ਕਰਨਾਟਕਾ ਹਾਈਕੋਰਟ ਨੇ ਜੈਲਲਿਤਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾ ਵਕੀਲ ਨੇ ਸ਼ਰਤੀਆ ਜ਼ਮਾਨਤ ਦੇਣ ਦਾ ਵਿਰੋਧ ਨਹੀਂ ਕੀਤਾ ਜਿਸ ਤੋਂ ਬਾਅਦ ਖ਼ਬਰ ਆਈ ਸੀ ਕਿ ਜੈਲਲਿਤਾ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਗਈ ਹੈ। ਜਿਸ ‘ਤੇ ਉਨ੍ਹਾਂ ਦੇ ਸਮਰਥਕਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਪਰੰਤੂ ਜਦੋਂ ਇਹ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਤਾਂ ਉਹ ਨਿਰਾਸ਼ ਹੋ ਗਏ ਹਨ। ਜੈਲਲਿਤਾ ਦੇ ਵਕੀਲ ਰਾਮ ਜੇਠਮਲਾਨੀ ਨੇ ਕੋਰਟ ‘ਚ ਸਿਹਤ ਸਬੰਧੀ ਕਾਰਨਾਂ ਨੂੰ ਲੈ ਕੇ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।
ਕਰਨਾਟਕਾ ਹਾਈਕੋਰਟ ਵੱਲੋਂ ਜੈਲਲਿਤਾ ਨੂੰ ਝਟਕਾ, ਜ਼ਮਾਨਤ ਅਰਜ਼ੀ ਖਾਰਜ



