Skip to content
Independent perspectives. Global stories.
BREAKING

ਦੀਵਾਲੀ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ਗੋਲਡਨ ਟੈਂਪਲ ਪਲਾਜ਼ਾ : ਸੁਖਬੀਰ ਸਿੰਘ ਬਾਦਲ

Share this story

ਅੰਮ੍ਰਿਤਸਰ, 7 ਅਕਤੂਬਰ (ਪ੍ਰਦੀਪ ਸ਼ਰਮਾ)- ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ  ਕਿ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਬਣ ਰਹੇ ਗੋਲਡਨ ਟੈਂਪਲ ਪਲਾਜ਼ਾ ਨੂੰ ਦੀਵਾਲੀ ਮੌਕੇ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ, ਜਿਸ ਨਾਲ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਲਾਜ਼ਾ ਦੀ ਅੰਦਰੂਨੀ ਸਜਾਵਟ ਦਾ ਕੰਮ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਾਲ ਹੀ ਆਦੇਸ਼ ਦਿੱਤਾ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੇੜੇ ਆਮ ਗੱਡੀਆਂ ਨੂੰ ਜਾਣ ਤੋਂ ਸਖਤੀ ਨਾਲ ਰੋਕਿਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਿਕਲ ਨਾ ਆਵੇ। ਅੱਜ ਇਥੇ ਅੰਮ੍ਰਿਤਸਰ ਦੇ ਵਿਕਾਸ ਕੰਮਾਂ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਸ਼ਾਮਿਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ

ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਫਲ ਜਾਂ ਸਬਜ਼ੀ ਮੰਡੀ ਬਣਨ ਤੋਂ ਰੋਕਿਆ ਜਾਵੇ ਅਤੇ ਸਾਰੀਆਂ ਰੇਹੜੀਆਂ ਮੁੱਖ ਸੜਕਾਂ ਤੋਂ ਹਟਾ ਦਿੱਤੀਆਂ ਜਾਣ। ਉਪ ਮੁੱਖ ਮੰਤਰੀ ਨੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਸਾਫ ਸਫਾਈ ਦਾ ਕੰਮ ਵੱਡੀਆਂ ਮਸ਼ੀਨਾਂ ਨਾਲ ਕੇਵਲ ਰਾਤ ਨੂੰ ਕਰਨ ਦੀ ਹਦਾਇਤ ਕੀਤੀ, ਤਾਂ ਜੋ ਆਮ ਲੋਕ ਇਸ ਕਾਰਵਾਈ ਤੋਂ ਪ੍ਰਭਵਿਤ ਨਾ ਹੋਣ। ਅੱਜ ਦੀ ਮੀਟਿੰਗ ਵਿਚ ਉਪ ਮੁੱਖ ਮੰਤਰੀ ਦੇ ਪ੍ਰਿਸੀਪਲ ਸੈਕਟਰੀ ਪੀ ਐੱਸ ਔਜਲਾ, ਸਥਾਨਕ ਸਰਕਾਰਾਂ ਦੇ ਸੈਕਟਰੀ ਅਸ਼ੋਕ ਗੁਪਤਾ, ਮੇਅਰ ਬਖਸ਼ੀ ਰਾਮ ਅਰੋੜਾ, ਸੀਵਰੇਜ ਬੋਰਡ ਦੇ ਸੈਕਟਰੀ ਸ੍ਰੀ ਤਿਵਾੜੀ, ਕਮਿਸ਼ਨਰ ਪ੍ਰਦੀਪ ਸਭਰਵਾਲ, ਵਧੀਕ ਡਿਪਟੀ ਕਮਿਸ਼ਨਰ ਭੁਪਿੰਦਰ ਸਿੰਘ, ਸੰਦੀਪ ਰਿਸ਼ੀ ਚੇਅਰਮੈਨ ਇੰਪਰੁੂਵਮੈਂਟ ਟਰੱਸਟ, ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ, ਐਕਸੀਅਨ ਜਸਬੀਰ ਸਿੰਘ ਸੋਢੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

WRITTEN BY