Skip to content
Independent perspectives. Global stories.
BREAKING

ਕਿਸੇ ਵੀ ਅਣਸੁਖਾਵੀਂ ਘਟਨਾ ਲਈ ਤਾਮਿਲਨਾਡੂ ਸਰਕਾਰ ਹੋਵੇਗੀ ਜ਼ਿੰਮੇਵਾਰ : ਮਦਰਾਸ ਹਾਈਕੋਰਟ

Share this story

ਚੇਨਈ, 7 ਅਕਤੂਬਰ (ਪੀ. ਟੀ.)- ਮਦਰਾਸ ਹਾਈਕੋਰਟ ਨੇ ਕਿਹਾ ਕਿ 7 ਅਕਤੂਬਰ ਨੂੰ ਸਕੂਲਾਂ ਅਤੇ ਕਾਲਜਾਂ ਲਈ ਕੋਈ ਛੁੱਟੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਤਾਮਿਲਨਾਡੂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅੰਨਾਦੁਰਮਕ ਪ੍ਰਮੁੱਖ ਜੈਲਲਿਤਾ ਦੀ ਦੋਸ਼ ਸਿੱਧੀ ਦੇ ਖਿਲਾਫ ਅੰਦੋਲਨ ਦੇ ਸਿਲਸਿਲੇ ‘ਚ ਜੇ ਕਾਨੂੰਨ ਵਿਵਸਥਾ ਵਿਗੜਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸੂਬਾ ਸਰਕਾਰ ਇਸ ਲਈ ਜ਼ਿੰਮੇਵਾਰ ਹੋਵੇਗੀ।
ਦੋ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਆਪਣੇ ਅੰਤਰਿਮ ਆਦੇਸ਼ ‘ਚ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਗ਼ੌਰ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਸਕੂਲ ਤੇ ਕਾਲਜ ਰੋਜ਼ਾਨਾ ਦੀ ਤਰ੍ਹਾਂ ਚੱਲਣ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ। ਸਰਕਾਰ ਨੂੰ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।

WRITTEN BY