Skip to content
Independent perspectives. Global stories.
BREAKING

ਐਗਜ਼ਿਟ ਪੋਲ ’ਤੇ ਲਗਾਈ ਪਾਬੰਦੀ

Share this story

ਚੰਡੀਗੜ੍ਹ, 7 ਅਕਤੂਬਰ (ਨਾਗਪਾਲ)- ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਤਦਾਨ ਦੇ ਦਿਨ 15 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਦੇ ਵਿਚ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਰਾਹੀਂ ਕਿਸੇ ਵੀ ਤਰ੍ਹਾਂ ਦਾ ਅਗਜਿਟ ਪੋਲ ਦੇ ਨਤੀਜਿਆਂ ਦੇ ਪ੍ਰਸਾਰ ਕਰਨ ’ਤੇ ਰੋਕ ਲਗਾਈ ਹੈ। ਮੁੱਖ ਚੋਣ ਅਧਿਕਾਰੀ ਸ੍ਰੀਕਾਂਤ ਵਾਲਗਦ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਰਾਜ ਵਿਚ ਆਮ ਚੋਣਾਂ ਦੇ ਲਈ ਮਤਦਾਨ ਦੀ ਸਮਾਪਤੀ ਦੇ ਲਈ ਨਿਰਧਾਰਤ ਸਮੇਂ ਦੇ ਨਾਲ ਸਮਾਪਤ ਹੋਣ ਵਾਲੇ 48 ਘੰਟਿਆਂ ਦੇ ਸਮੇਂ ਦੌਰਾਨ ਇਲੈਕਟ੍ਰਾਨਿਕ ਮੀਡੀਆ ਦੇ ਰਾਹੀਂ ਕਿਸੇ ਵੀ ਤਰ੍ਹਾਂ ਦੇ ਓਪੀਨੀਅਨ ਪੋਲ ਅਤੇ ਹੋਰ ਪੋਲ ਸਰਵੇ ਦੇ ਨਤੀਜਿਆਂ ਸਮੇਤ ਕਿਸੇ ਵੀ ਤਰ੍ਹਾਂ ਦੀ ਚੋਣ ਸਮਗਰੀ ਦੇ ਪ੍ਰਦਰਸ਼ਨ ’ਤੇ ਵੀ ਰੋਕ ਲਗਾ ਦਿੱਤੀ ਹੈ।

WRITTEN BY