Skip to content
Independent perspectives. Global stories.
BREAKING

ਈ. ਡੀ. ਵੱਲੋਂ ਰਾਹਤ ਫਤਿਹ ਅਲੀ ਖਾਨ ਨੂੰ ਸੰਮਨ ਜਾਰੀ

Share this story

Page-1_24 ਨਵੀਂ ਦਿੱਲੀ, 7 ਅਕਤੂਬਰ (ਪੀ. ਟੀ.)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ 2011 ਦੇ ਕੇਸ ਵਿਚ ਸੰਮਨ ਜਾਰੀ ਕੀਤੇ ਹਨ। ਸਰਕਾਰੀ ਸੂਤਰਾਂ ਨੇ ਇਸ ਸਬੰਧ ਵਿਚ ਦੱਸਿਆ ਕਿ ਰਾਹਤ ਅਲੀ ਖਾਨ ਤੇ ਉਸ ਦੇ ਸਾਥੀਆਂ ਵੱਲੋਂ ‘ਫੇਮਾ‘ ਕਾਨੂੰਨ ਦੀ ਉਲੰਘਣਾ ਕੀਤੀ ਗਈ ਅਤੇ ਇਸ ਸਬੰਧ ਵਿਚ ਉਨ੍ਹਾਂ ਨੂੰ ਈ. ਡੀ. ਦੇ ਦਿੱਲੀ ਜ਼ੋਨਲ ਦਫ਼ਤਰ ਵਿਚ ਪੁੱਜਣ ਦੀ ਹਿਦਾਇਤ ਕੀਤੀ ਗਈ ਹੈ। ਸੂਤਰਾਂ ਨੂੰ ਉਕਤ ਸੰਮਨ ਪਾਕਿਸਤਾਨ ਸਥਿਤ ਭਾਰਤੀ ਦੂਤਾਵਾਸ ਰਾਹੀਂ ਭੇਜ ਦਿੱਤੇ ਗਏ ਹਨ।

WRITTEN BY