Skip to content
Independent perspectives. Global stories.
BREAKING

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਦੁਖ ਭੰਜਨੀ ਬੇਰੀ ਕੋਲ ਪਾਠਾਂ ਲਈ ਕਮਰੇ ਤਿਆਰ

Share this story

ਅੰਮ੍ਰਿਤਸਰ, 8 ਅਕਤੂਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਾ ਕਰਕੇ ਸੰਗਤਾਂ ਦੀ ਲੋੜ ਨੂੰ ਮੁੱਖ ਰਖਦਿਆਂ ਗੁਰਦੁਆਰਾ ਦੁੱਖ ਭੰਜਨੀ ਬੇਰੀ ਵਿਖੇ ਸ੍ਰੀ ਅਖੰਡ ਪਾਠਾਂ ਲਈ 5 ਨਵੇਂ ਕਮਰੇ ਤਿਆਰ ਕਰਨ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ ਜਿਨਾਂ ਨੇ ਇਹ ਕਮਰੇ ਤਿਆਰ ਕਰਕੇ ਅੱਜ ਦਫ਼ਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੌਂਪ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤਾ। ਸਮਾਗਮ ਸਮੇਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਭੂਰੀ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੱੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ, ਸ.

ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸਵਿੰਦਰਪਾਲ ਸਿੰਘ, ਸ. ਇੰਦਰਪਾਲ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰੂ ਘਰੋਂ ਸਿਰੋਪਾਓ ਦੀ ਬਖਸਿਸ਼ ਕੀਤੀ।

WRITTEN BY