Skip to content
Independent perspectives. Global stories.
BREAKING

ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਮਜੀਠੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

Share this story

ਚੰਡੀਗੜ੍ਹ, 8 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ’ਤੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਅਤੇ ਫਲਸਫ਼ਾ ਮਨੁੱਖਤਾ ਨੂੰ ਸਚਿਆਈ, ਨਿਸ਼ਕਾਮ ਸੇਵਾ, ਹਲੀਮੀ ਅਤੇ ਦਯਾ ਦੇ ਰਾਹ ’ਤੇ ਚੱਲਣ ਲਈ ਮਾਰਗ ਦਰਸ਼ਨ ਕਰਦਾ ਰਹੇਗਾ। ਗੁਰੂ ਸਾਹਿਬ ਨੇ ਇਸ ਭੌਤਿਕਵਾਦੀ ਸੰਸਾਰ ਦੇ ਦੁੱਖਾਂ ਅਤੇ ਦਰਦਾਂ ਤੋਂ ਛੁਟਕਾਰਾ ਪਾਉਣ ਲਈ ਮਾਨਵਤਾ ਅਤੇ ਅਧਿਆਤਮਕਤਾ ਦੇ ਰਾਹ ’ਤੇ ਚੱਲਣ ਦਾ ਮਾਰਗ ਦਰਸਾਇਆ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪ੍ਰਕਾਸ਼ ਉਤਸਵ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਪੂਰੀ ਤਰ੍ਹਾਂ ਧਾਰਮਿਕ ਅਤੇ ਭਰਾਤਰੀ ਭਾਵ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।

WRITTEN BY