Skip to content
Independent perspectives. Global stories.
BREAKING

ਚਾਰ ਹਥਿਆਰਬੰਦ ਲੁਟੇਰਿਆਂ ਵੱਲੋਂ ਨੌਜਵਾਨ ਦਾ ਕਤਲਟ

Share this story

Page-1_26 ਤਰਨ ਤਾਰਨ, 8 ਅਕਤੂਬਰ (ਵਿਜੇ, ਸਾਹਿਲ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਆਸਪੁਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਦਾ ਚਾਰ ਲੁਟੇਰਿਆਂ  ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਆਪਣੇ ਰਿਸ਼ਤੇਦਾਰ ਨੂੰ ਮਿਲ ਕੇ ਪਿੰਡ ਲਿਧੜ ਤੋਂ ਵਾਪਿਸ ਆ ਰਿਹਾ ਸੀ। ਜਦੋਂ ਉਹ ਪਿੰਡ ਘੱਗੇ ਕੋਲ ਪਹੁੰਚਿਆ ਤਾਂ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਪਾਸੋਂ ਲੁੱਟਖੋਹ ਕਰਨ ਲੱਗ ਪਏ। ਲੁੱਟਖੋਹ ਤੋਂ ਬਾਅਦ ਜਾਂਦੇ-ਜਾਂਦੇ ਗੁਰਪ੍ਰੀਤ ਸਿੰਘ ਉਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਬਾਅਦ ਵਿੱਚ ਜ਼ਖਮਾਂ ਦੀ ਤਾਬ ਨਾ ਸਹਿੰਦੇ

ਹੋਏ ਉਸ ਦੀ ਮੌਤ ਹੋ ਗਈ। ਜਦੋਂ ਇਸ ਵਾਰਦਾਤ ਬਾਰੇ ਥਾਣਾ ਵੈਰੋਵਾਲ ਦੀ ਪੁਲਿਸ ਨੂੰ ਪਤਾ ਲੱਗਾ ਤਾਂ ਉਹ ਮੌਕੇ ’ਤੇ ਪੁੱਜੀ। ਪੁਲਿਸ ਨੇ ਮੌਕਾ ਵਾਰਦਾਤ ’ਤੇ ਦੇਖਿਆ ਕਿ ਗੁਰਪ੍ਰੀਤ ਸਿੰਘ ਖੂਨ ਨਾਲ ਲਥਪਥ ਸੜਕ ’ਤੇ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈਕੇ ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।

WRITTEN BY