Skip to content
Independent perspectives. Global stories.
BREAKING

ਫੌਜ ਦੇ ਰਹੀ ਹੈ ਮੂੰਹਤੋੜ ਜਵਾਬ : ਜਨਰਲ ਸੁਹਾਗ

Share this story

Page-1_19 ਜੰਮੂ, 8 ਅਕਤੂਬਰ (ਪੀ. ਟੀ.)- ਪਾਕਿਸਤਾਨ ਵਲੋਂ ਸਰਹੱਦ ’ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਦੇ ਵਿਚਕਾਰ ਸੈਨਾ ਪ੍ਰਮੁੱਖ ਦਲਬੀਰ ਸਿੰਘ ਸੁਹਾਗ ਨੇ ਕਿਹਾ ਕਿ ਸਰਹੱਦ ‘ਤੇ ਭਾਰਤੀ ਸੈਨਾ ਪਾਕਿਸਤਾਨ ਨੂੰ ਕਰਾਰਾ ਜਵਾਬ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤੀ ਸੈਨਾ ਦੇ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ ਹੈ। ਆਰਮੀ ਚੀਫ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਵਲੋਂ ਸਰਹੱਦ ‘ਤੇ ਹੋ ਰਹੀ ਗੋਲੀਬਾਰੀ ਦਾ ਭਾਰਤੀ ਸੈਨਾ ਨੇ ਜਬਰਦਸਤ ਜਵਾਬ ਦਿੱਤਾ ਹੈ। ਮੰਗਲਵਾਰ ਰਾਤ ਅੰਤਰਰਾਸ਼ਟਰੀ ਸਰਹੱਦ ‘ਤੇ ਭਾਰਤ ਨੇ ਪਾਕਿਸਤਾਨ ਦੀ ਕਈ ਚੌਕੀਆਂ ਨੂੰ ਨਸ਼ਟ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਸਰਹੱਦ ਦੀਆਂ 50 ਚੌਕੀਆਂ ‘ਤੇ ਫਾਈਰਿੰਗ ਕਰਕੇ ਉਸ ਨੂੰ ਕਰਾਰਾ ਜਵਾਬ ਦਿੱਤਾ ਹੈ। ਬੀ.ਐਸ.ਐਫ. ਅਤੇ ਸੈਨਾ ਦੇ ਜਵਾਨ ਪਾਕਿਸਤਾਨੀ ਗੋਲੀਬਾਰੀ ਦਾ ਜਵਾਬ ਦੇ ਰਹੇ ਹਨ।

WRITTEN BY