ਸਰਹੱਦ ’ਤੇ ਤਣਾਅ ਨੂੰ ਵਧਾਉਣਾ ਨਹੀਂ ਚਾਹੁੰਦੇ : ਪਾਕਿਸਤਾਨ
ਨਵੀਂ ਦਿੱਲੀ, 9 ਅਕਤੂਬਰ (ਪੀ. ਟੀ. ਲਾਇਵ)- ਭਾਰਤ ਅਤੇ ਪਾਕਿਸਤਾਨ ਵਿਚਕਾਰ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਫੌਜ ਵੱਲੋਂ ਲਗਾਤਾਰ ਜਾਰੀ ਜੰਗਬੰਦੀ ਦੀ ਉਲੰਘਣਾ ਤੇ ਭਾਰੀ ਗੋਲੀਬਾਰੀ ਨੂੰ ਲੈ ਕੇ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਜਾ ਰਿਹਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਬਿਨਾ ਕਿਸੇ ਉਕਸਾਹਟ ਦੇ ਕੀਤੇ ਜਾ ਰਹੇ ਹਮਲਿਆਂ ਦਾ ਸਾਹਮਣਾ ਕਰਨ ’ਚ ਭਾਰਤੀ ਜਵਾਨ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਪਾਕਿਸਤਾਨ ਨੇ ਹੁਣ ਤੱਕ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਸ੍ਰੀ ਜੇਤਲੀ ਨੇ ਕਿਹਾ ਕਿ ਜੇ ਪਾਕਿਸਤਾਨ ਦਾ ਢੀਠਪੁਣਾ ਲਗਾਤਾਰ ਜਾਰੀ ਰਿਹਾ ਤਾਂ ਉਸ ਨੂੰ ਬਹੁਤ ਮਹਿੰਗੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ
ਜੇ ਸਰਹੱਦ ’ਤੇ ਸ਼ਾਂਤੀ ਚਾਹੁੰਦਾ ਹੈ ਤਾਂ ਉਸ ਨੂੰ ਬੇਵਜ੍ਹਾ ਦੀ ਕੀਤੀ ਜਾ ਰਹੀ ਇਹ ਗੋਲੀਬਾਰੀ ਤੇ ਗੋਲਾਬਾਰੀ ਬੰਦ ਕਰਨੀ ਪਵੇਗੀ।
ਸਰਹੱਦ ’ਤੇ ਤਣਾਅ ਨੂੰ ਵਧਾਉਣਾ ਨਹੀਂ ਚਾਹੁੰਦੇ : ਪਾਕਿਸਤਾਨਨਵੀਂ ਦਿੱਲੀ- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਹੈ ਕਿ ਉਹ ਦੋ ਪ੍ਰਮਾਣੂ ਤਾਕਤ ਸੰਪਨ ਗੁਆਂਢੀਆਂ ਦੇ ਵਿਚਾਲੇ ਸਰਹੱਦ ’ਤੇ ਤਣਾਅ ਨੂੰ ਵਧਾਉਣ ਦੇ ਪੱਖ ਵਿੱਚ ਨਹੀਂ ਹੈ। ਉਹ ਨਹੀਂ ਚਾਹੁੰਦੇ ਕਿ ਦੋਨੋਂ ਦੇਸ਼ ਆਪਿਸ ਵਿੱਚ ਭਿੜਣ। ਨਾਲ ਹੀ ਉਨ੍ਹਾਂ ਨੇ ਪੂਰਾ ਜ਼ੋਰ ਦੇ ਕੇ ਕਿਹਾ ਹੈ ਕਿ ਪਾਕਿਸਤਾਨ ਭਾਰਤ ਦੇ ਉਕਸਾਵੇ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਵੀਰਵਾਰ ਨੂੰ ਇੱਕ ਬਿਆਨ ਜਾਰੀ ਕੀਤਾ ਗਿਆ ਹੈ।



