Skip to content
Independent perspectives. Global stories.
BREAKING

ਚੌਟਾਲਾ ਦੀ ਜ਼ਮਾਨਤ ਰੱਦ

Share this story

ਅੱਜ ਵਾਪਿਸ ਜਾਣਾ ਪਵੇਗਾ ਜੇਲ੍ਹ

Page-1_09 ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਲਾਇਵ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ੁੱਕਰਵਾਰ ਨੂੰ ਦਿੱਲੀ ਹਾਈਕੋਰਟ ਦੇ ਫ਼ੈਸਲੇ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਚੌਟਾਲਾ ਨੂੰ ਸਨਿੱਚਰਵਾਰ ਤੱਕ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਹੈ। ਗੌਰਤਲਬ ਹੈ ਕਿ ਚੌਟਾਲਾ ਟੀਚਰ ਭਰਤੀ ਘੁਟਾਲੇ ਦੇ ਦੋਸ਼ੀ ਹਨ ਅਤੇ ਫ਼ਿਲਹਾਲ ਜ਼ਮਾਨਤ ’ਤੇ ਸਨ ਪਰ ਹਾਈਕੋਰਟ ਨੇ ਸੀ.ਬੀ.ਆਈ. ਦੀ ਅਰਜ਼ੀ ’ਤੇ ਵੀਰਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਅੱਜ ਉਸਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਸੀ.ਬੀ.ਆਈ. ਨੇ ਆਪਣੀ ਅਰਜ਼ੀ ’ਚ ਚੌਟਾਲਾ ਦੁਆਰਾ ਜ਼ਮਾਨਤ ਦੀਆਂ ਸ਼ਰਤਾਂ ਦਾ ਕਥਿਤ ਉਲੰਘਣ ਕਰਨ ਦੇ ਕਾਰਨ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਅਤੇ ਉਨ੍ਹਾਂ ਨੂੰ

ਤੁਰੰਤ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ।
ਇਸ ਤੋਂ ਪਹਿਲਾਂ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੋਟਾਲਾ ਅੱਜ ਤੀਸ ਹਜ਼ਾਰੀ ਕੋਰਟਰ ਵਿੱਚ ਪੇਸ਼ ਹੋਏ। ਕੁਝ ਦੇਰ ਦੀ ਬਹਿਸ ਦੇ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਨੂੰ 30 ਅਕਤੂਬਰ ਤੱਕ ਲਈ ਟਾਲ ਦਿੱਤਾ ਗਿਆ ਹੈ। ਅਦਾਲਤ ਨੇ ਚੋਟਾਲਾ ਨੂੰ ਕਿਹਾ ਦਿੱਲੀ ਹਾਈਕੋਰਟ ਵਿੱਚ ਜੋ ਕੁਝ ਵੀ ਹੁੰਦਾ ਹੈ, ਉਸ ਦੇ ਬਾਰੇ 20 ਅਕਤੂਬਰ ਤੱਕ ਤੀਸ ਹਜ਼ਾਰੀ ਕੋਰਟ ਨੂੰ ਸੂਚਿਤ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਜੇ ਬੀ ਟੀ ਅਧਿਆਪਕ ਭਰਤੀ ਘੁਟਾਲੇ ਵਿੱਚ ਬੁੱਧਵਾਰ ਨੂੰ ਜਸਟਿਸ ਸਿਧਾਰਥ ਮਿਰਦੁਲ ਨੇ ਸੀ ਬੀ ਆਈ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਚੌਟਾਲਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਨਾਲ ਹੀ ਸਾਬਕਾ ਮੁੱਖ ਮੰਤਰੀ ਨੂੰ ਸ਼ੁੱਕਰਵਾਰ ਸਵੇਰੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਸੀ।
ਇਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਚੌਟਾਲਾ ਇਸ ਸਾਲ 3 ਜੂਨ ਨੂੰ ਭਰਾ ਦੀ ਮੌਤ ਦੇ ਬਾਅਦ ਉਸ ਦੀ ਅੰਤਿਮ ਕਿਰਿਆ ਸਬੰਧੀ ਕਾਰਜਾਂ ਨੂੰ ਲੈ ਕੇ ਅੰਤਰਿਮ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਸਨ। ਉਸ ਦੇ ਬਾਅਦ ਖਰਾਬ ਸਿਹਤ ਦੀ ਵਜ੍ਹਾ ਕਾਰਨ ਮੈਡੀਕਲ ਦੇ ਆਧਾਰ ’ਤੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਈ ਗਈ ਸੀ। 25 ਸਤੰਬਰ ਨੂੰ ਚੌਟਾਲਾ ਨੇ ਜੀਂਦ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ। ਉਸ ਦੇ ਬਾਅਦ ਸੀ ਬੀ ਆਈ ਨੇ ਚੌਟਾਲਾ ਦੀ ਅੰਤਰਿਮ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ।

WRITTEN BY