Skip to content
Independent perspectives. Global stories.
BREAKING

ਬਾਦਲ ਵੱਲੋਂ ਨੋਬਲ ਸ਼ਾਂਤੀ ਪੁਰਸਕਾਰ ਵਿਜੇਤਾ ਸਤਿਆਰਥੀ ਨੂੰ ਮੁਬਾਰਕਬਾਦ

Share this story

ਚੰਡੀਗੜ੍ਹ, 10 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਭਾਰਤ ਵਿੱਚ ਬਾਲ ਅਧਿਕਾਰਾਂ ਦੀ ਰਾਖੇ ਸ੍ਰੀ ਕੈਲਾਸ਼ ਸਤਿਆਰਥੀ ਨੂੰ ਸਾਲ 2014 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ ਕਿ ਸ੍ਰੀ ਸਤਿਆਰਥੀ ਦੀ ਇਸ ਵੱਡੀ ਪ੍ਰਾਪਤੀ ’ਤੇ ਹਰ ਭਾਰਤੀ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਮਾਣ ਤੇ ਸਤਿਕਾਰ ਵਾਲੀ ਗੱਲ ਹੈ ਕਿ ਬਾਲਕਾਂ ਅਤੇ ਯੁਵਕਾਂ ਦੇ ਅਧਿਕਾਰਾਂ ਲਈ ਕੰਮ ਕਰਦੇ ਕਾਰਕੁੰਨ ਸ੍ਰੀ ਸਤਿਆਰਥੀ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਤੇ ਵੱਕਾਰੀ ਨੋਬਲ ਪੁਰਸਕਾਰ ਲਈ ਚੁਣਿਆ ਗਿਆ ਹੈ। ਬਾਲ ਅਧਿਕਾਰਾਂ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸਤਿਆਰਥੀ ਦੀ ਨੋਬਲ ਪੁਰਸਕਾਰ ਲਈ ਚੋਣ ਨਾਲ ਇਸ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਉਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈ ਕੇ ਬਹੁਤ ਲੋਕ ਬਾਲ ਅਧਿਕਾਰਾਂ ਲਈ ਅੱਗੇ ਆਉਣਗੇ।

WRITTEN BY