Skip to content
Independent perspectives. Global stories.
BREAKING

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ 1 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ

Share this story

Page-1_15 ਅੰਮ੍ਰਿਤਸਰ, 10 ਅਕਤੂਬਰ (ਪਰਦੀਪ ਸ਼ਰਮਾ)- 1984 ’ਚ ਸਿੱਖਾਂ ਦੀ ਨਸਲਕੁਸ਼ੀ ਕਰਵਾਉਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਦੀ 30 ਸਾਲਾਂ ਤੋਂ ਕੀਤੀ ਜਾ ਰਹੀ ਪੁਸ਼ਤਪਨਾਹੀ ਨੂੰ ਚੁਣੌਤੀ ਦਿੰਦਿਆਂ ਅਤੇ ਪੀੜਤਾਂ ਨੂੰ ਇਨਸਾਫ਼ ਦੇ ਮੁੱਦੇ ’ਤੇ ਕੀਤੀ ਜਾ ਰਹੀ ਸਿਆਸਤ ਨੂੰ ਜਗ-ਜਾਹਿਰ ਕਰਨ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਨਵੰਬਰ 2014 ਵਿੱਚ 30 ਸਾਲ ਹੋ ਜਾਣਗੇ ਜਦੋਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਤੋਂ ਕਾਂਗਰਸੀ ਆਗੂਆਂ ਨੇ ਸਮੁੱਚੇ ਭਾਰਤ ਵਿੱਚ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦਿਆਂ ਨਸਲਕੁਸ਼ੀ ਹਮਲੇ ਕਰਵਾਏ। ਸਿੱਖ ਜਾਨਾਂ, ਜਾਇਦਾਦਾਂ ਅਤੇ ਧਾਰਮਿਕ ਸਥਾਨਾਂ ’ਤੇ ਇੱਕੋ ਵੇਲੇ ਇਕੋ ਤਰੀਕੇ ਨਾਲ ਕੀਤੇ ਗਏ ਹਮਲਿਆਂ ਦੇ ਨਤੀਜੇ ਵਜੋਂ 30,000 ਤੋਂ ਵੱਧ

ਸਿੱਖਾਂ ਨੂੰ ਮਾਰ ਦਿੱਤਾ ਗਿਆ, ਜ਼ਿਆਦਾਤਰ ਜ਼ਿੰਦਾ ਸਾੜ ਦਿੱਤੇ ਗਏ, ਸੈਂਕੜੇ ਸਿੱਖ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ, ਸਿੱਖ ਗੁਰਦਵਾਰੇ ਸਾੜ ਦਿੱਤੇ ਗਏ ਅਤੇ ਸਿੱਖ ਜਾਇਦਾਦਾਂ ਲੁਟੀਆਂ ਗਈਆਂ।
1 ਨਵੰਬਰ ਨੂੰ ਬੰਦ ਦੇ ਸੱਦੇ ਨੂੰ ਜਾਇਜ਼ ਕਰਾਰ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ, ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੇ ਪ੍ਰਧਾਨ ਕੰਵਰਬੀਰ ਸਿੰਘ, ਬੀਬੀ ਜਗਦੀਸ਼ ਕੌਰ ਸੱਜਣ ਕੁਮਾਰ ਦੇ ਕੇਸ ਦੀ ਪਹਿਲੀ ਗਵਾਹ ਅਤੇ ੳਸਦੇ ਸਪੁੱਤਰ ਗੁਰਦੀਪ ਸਿੰਘ ਗੋਲਡੀ ਨੇ ਕਿਹਾ ਕਿ ਭਾਰਤੀ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਖਤਮ ਹੋਣ ਤੋਂ ਬਾਅਦ 1984 ਦੇ ਸਿੱਖ ਨਸਲਕੁਸ਼ੀ ਪੀੜਤਾਂ ਨੇ ਹੁਣ ਪੰਜਾਬ ਦੇ ਲੋਕਾਂ ਕੋਲ ਇਨਸਾਫ ਲਈ ਸਮਰਥਨ ਵਾਸਤੇ ਪਹੁੰਚ ਕੀਤੀ ਹੈ।
ਫੈਡਰੇਸ਼ਨ ਦੇ ਪ੍ਰਧਾਨ ਨੇ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਪੀੜਤਾਂ ਪ੍ਰਤੀ ਸਮਰਥਨ ਦਾ ਪ੍ਰਗਟਾਵਾ ਕਰਦਿਆਂ ਅਸੀ ਪੰਜਾਬ ਦੇ ਲੋਕਾਂ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ)  ਨੂੰ ਅਪੀਲ ਕਰਦੇ ਹਾਂ ਕਿ 1 ਨਵੰਬਰ ਦੇ ਸੱਦੇ ਦਾ ਸਮਰਥਨ ਕੀਤਾ ਜਾਵੇ ਅਤੇ ਇਕ ਦਿਨ ਲਈ ਸਰਕਾਰੀ ਦਫਤਰਾਂ, ਵਪਾਰਕ ਤੇ ਵਿਦਿਅਕ ਅਦਾਰੇ ਬੰਦ ਰੱਖੇ ਜਾਣ ਜਦਕਿ ਐਂਬੂਲੈਂਸ ਨੂੰ ਇਸ ਬੰਦ ਤੋਂ ਮੁਕਤ ਰਖਿਆ ਗਿਆ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ 1984 ਪੀੜਤ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਇਨਸਾਫ ਦੀ ਮਸ਼ਾਲ ਮੁਹਿੰਮ ਚਲਾਈ ਹੈ ਜੋ ਕਿ ਹੋਂਦ ਚਿਲੜ, ਕਾਨਪੁਰ, ਬੋਕਾਰੋ, ਝਾਰਖੰਡ ਅਤੇ ਦਿੱਲੀ ਵਿੱਚੋਂ ਲੰਘੇਗੀ। ਸਿੱਖ ਨਸਲਕੁਸ਼ੀ ਦੇ ਪੀੜਤ ਅਤੇ ਏ ਆਈ ਐਸ ਐਸ ਐਫ ਦਾ ਇਕ ਵਫਦ ਇਨਸਾਫ ਦੀ ਮਸ਼ਾਲ ਦਿੱਲੀ ਤੋਂ ਨਿਊਯਾਰਕ ਲੈ ਕੇ ਜਾਏਗੀ ਅਤੇ 7 ਨਵੰਬਰ ਨੂੰ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿੱਚ ਪਹੁੰਚੇਗੀ
ਇਸ ਮੌਕੇ ਗੁਰਮਨਜੀਤ ਸਿੰਘ, ਬੀਬੀ ਬਲਵਿੰਦਰ ਕੌਰ, ਜਗਮੋਹਨ ਸਿੰਘ, ਮਨਦੀਪ ਸਿੰਘ, ਗੁਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਆਦਿ ਹਾਜ਼ਰ ਸਨ।

WRITTEN BY