ਨਵੀਂ ਦਿੱਲੀ, 10 ਅਕਤੂਬਰ (ਪੀ. ਟੀ.)- ਏਮਜ਼ ਦੇ ਡਾਕਟਰਾਂ ਦੇ ਇਕ ਪੈਨਲ ਨੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਰਹੱਸਮਈ ਤਰੀਕੇ ਨਾਲ ਹੋਈ ਮੌਤ ’ਤੇ ਤਾਜ਼ਾ ਰਿਪੋਰਟ ਸੌਂਪੀ ਹੈ। ਜਿਸ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਮੌਤ ਜ਼ਹਿਰ ਨਾਲ ਹੋਈ ਹੈ। ਇਸ ਖ਼ੁਲਾਸੇ ਤੋਂ ਬਾਅਦ ਸੁਨੰਦਾ ਪੁਸ਼ਕਰ ਦੇ ਭਰਾ ਅਸ਼ੋਕ ਕੁਮਾਰ ਨੇ ਅੱਜ ਕਿਹਾ ਕਿ ਉਹ ਸ਼ੁਰੂ ਤੋਂ ਜਾਣਦੇ ਸਨ ਕਿ ਸੁਨੰਦਾ ਦੀ ਮੌਤ ਕੁਦਰਤੀ ਨਹੀਂ ਹੋਈ। ਉਨ੍ਹਾਂ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਸੁਨੰਦਾ ਦੀ ਸਿਹਤ ਖ਼ਰਾਬ ਸੀ ਤਾਂ ਸ਼ਸ਼ੀ ਥਰੂਰ ਨੂੰ ਮੀਟਿੰਗ ’ਚ ਜਾਣ ਦੀ ਕੀ ਜ਼ਰੂਰਤ ਸੀ। ਸੁਨੰਦਾ ਦੇ ਭਰਾ ਨੇ ਇਸ ਮਾਮਲੇ ਦੀ ਤੁਰੰਤ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਰਿਪੋਰਟ ’ਚ ਖ਼ੁਲਾਸਾ ਕੀਤਾ ਗਿਆ ਸੀ ਕਿ ਸੁਨੰਦਾ ਪੁਸ਼ਕਰ ਦੀ ਮੌਤ ਜ਼ਹਿਰ ਦੇ ਕਾਰਨ ਹੋਈ ਸੀ।
ਸਾਜਿਸ਼ ਦੇ ਤਹਿਤ ਕੀਤੀ ਗਈ ਸੁਨੰਦਾ ਪੁਸ਼ਕਰ ਦੀ ਹੱਤਿਆ



