May 29, 2026 4:18 am

ਇਮਰਾਨ ਦੀ ਰੈਲੀ ’ਚ ਭਾਜੜ 8 ਦੀ ਮੌਤ, 40 ਜ਼ਖਮੀ

ਲਾਹੌਰ, 11 ਅਕਤੂਬਰ (ਪੀ. ਟੀ.)- ਪਾਕਿਸਤਾਨ ‘ਚ ਅੱਜ ਵਿਰੋਧੀ ਧਿਰ ਦੇ ਨੇਤਾ ਇਮਰਾਨ ਖ਼ਾਨ ਦੀ ਰੈਲੀ ‘ਚ ਭਾਜੜ ਪੈ ਜਾਣ ਕਾਰਨ ਇਕ ਬੱਚੇ ਸਮੇਤ ਘੱਟੋ ਘੱਟ 8 ਲੋਕਾਂ ਦੀ ਮੌਤ ਹੋ ਗਈ ਜਦਕਿ 40 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ‘ਚ ਪਿਛਲੇ ਸਾਲ ਹੋਈਆਂ ਚੋਣਾਂ ‘ਚ ਕਥਿਤ ਧੋਖਾਧੜੀ ਨੂੰ ਲੈ ਕੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਧਾਨ ਇਮਰਾਨ ਖ਼ਾਨ ਦੁਆਰਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ’ਤੇ ਅਸਤੀਫ਼ੇ ਦਾ ਦਬਾਅ ਬਣਾਉਣ ਨੂੰ ਲੈ ਕੇ ਹਜੂਮ ਨੂੰ ਸੰਬੋਧਨ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ। ਇਹ ਘਟਨਾ ਲਾਹੌਰ ਤੋਂ 350 ਕਿੱਲੋਮੀਟਰ ਦੂਰ ਮੁਲਤਾਨ ਸ਼ਹਿਰ ‘ਚ ਹੋਈ। ਜਦੋਂ ਇਮਰਾਨ ਨੇ ਆਪਣਾ ਭਾਸ਼ਣ ਸਮਾਪਤ ਕੀਤਾ ਤਾਂ ਪੰਜ ਗੇਟਾਂ ‘ਤੇ ਸੈਂਕੜਿਆਂ-ਹਜ਼ਾਰਾਂ ਦੀ ਗਿਣਤੀ ‘ਚ ਲੋਕ ਇਕੱਠੇ ਸਨ। ਮੁਲਤਾਨ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਕ ਦਰਵਾਜ਼ਾ ਅੱਧਾ ਖੁੱਲ੍ਹਾ ਹੋਣ ਨਾਲ ਭਾਜੜ ਪੈ ਗਈ। ਪਾਰਟੀ ਦੇ ਉਪ ਪ੍ਰਧਾਨ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ

ਇਸ ਮੰਦਭਾਗੀ ਘਟਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੈ ਕਿਉਂਕਿ ਇਮਰਾਨ ਵੱਲੋਂ ਭਾਸ਼ਣ ਖ਼ਤਮ ਕਰਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਾਈਟਾਂ ਬੰਦ ਕਰ ਦਿੱਤੀਆਂ ਤੇ ਆਯੋਜਨ ਸਥਾਨ ਦੇ ਤਿੰਨ ਗੇਟਾਂ ਨੂੰ ਵੀ ਬੰਦ ਕਰ ਦਿੱਤਾ, ਜਿਸ ਨਾਲ ਲੋਕਾਂ ਨੂੰ ਬਾਕੀ ਦੋ ਗੇਟਾਂ ਦਾ ਇਸਤੇਮਾਲ ਕਰਨ ਲਈ ਮਜਬੂਰ ਹੋਣਾ ਪਿਆ, ਜਿਸ ਨਾਲ ਭਾਜੜ ਪੈ ਗਈ

Send this to a friend