May 26, 2026 12:51 am

ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਾਪਿਸ

ਚੰਡੀਗੜ੍ਹ, 14 ਅਕਤੂਬਰ (ਪੀ. ਟੀ.)- ਅੰਮ੍ਰਿਤਸਰ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀ ਮੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਵਿਰੋਧ ਕਰਨਾ ਮਹਿੰਗਾ ਪਿਆ ਹੈ। ਮੰਗਲਵਾਰ ਨੂੰ ਪੰਜਾਬ ਦੀ ਅਕਾਲੀ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਵਾਪਿਸ ਲੈ ਲਈ ਹੈ। ਸਿੱਧੂ ਨੇ ਹਾਲ ਹੀ ਵਿੱਚ ਹਰਿਆਣਾ ’ਚ ਵਿਧਾਨਸਭਾ ਚੋਣ ਪ੍ਰਚਾਰ ਦੌਰਾਨ ਸ. ਬਾਦਲ ਉਪਰ ਤਿੱਖਾ ਹਮਲਾ ਬੋਲਿਆ ਸੀ। ਉਨ੍ਹਾਂ ਨੇ ਸ. ਬਾਦਲ ਨੂੰ ਆਹਮਣੇ ਸਾਹਮਣੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਸੀ।

Send this to a friend