Skip to content
Independent perspectives. Global stories.
BREAKING

ਦਿਲਜੀਤ ਸਿੰਘ ਬੇਦੀ ਦੀ ਲਿਖਤ ਪੁਸਤਕ ‘ਬਾਬਾ ਸ਼ਾਮ ਸਿੰਘ’ ਭਾਈ ਪਿੰਦਰਪਾਲ ਸਿੰਘ ਨੂੰ ਭੇਟ ਕੀਤੀ

Share this story

Page-1_32 ਅੰਮ੍ਰਿਤਸਰ-16 ਅਕਤੂਬਰ (ਪੀ. ਟੀ.)- ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕਥਾ ਦੇ ਭੋਗ ਉਪਰੰਤ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਪਣੀ ਪੁਸਤਕ ‘ਬਾਬਾ ਸ਼ਾਮ ਸਿੰਘ’ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਬੁਲਾਰੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਭੇਟ ਕੀਤੀ।। ਉਕਤ ਪੁਸਤਕ ਭੇਟ ਕਰਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸ਼ਾਮ ਸਿੰਘ ਸੇਵਾ ਪੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਦਹਾਕੇ ਨਿਸ਼ਕਾਮ ਕੀਰਤਨ ਦੀ ਸੇਵਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸ਼ਾਮ ਸਿੰਘ ਦਾ ਜੀਵਨ ਅਧਿਆਤਮਿਕ ਤੇ ਗੁਰਮਤਿ

ਰਹਿਣੀ-ਬਹਿਣੀ ਵਾਲਾ ਸੀ। ਸ. ਦਿਲਜੀਤ ਸਿੰਘ ਬੇਦੀ ਨੇ ਇਹ ਪੁਸਤਕ ਲਿਖ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ, ਜਿਸ ਨਾਲ ਸਮੂਹ ਪਾਠਕ ਬਾਬਾ ਸ਼ਾਮ ਸਿੰਘ ਜੀ ਦੇ ਜੀਵਨ ਤੋਂ ਉ¤ਚੀ ਤੇ ਸੁੱਚੀ ਸੋਚ ਦੇ ਧਾਰਨੀ ਬਣ ਕੇ ਗੁਰਮਤਿ ਅਨੁਸਾਰ ਆਪਣਾ ਜੀਵਨ ਢਾਲ ਸਕਣਗੇ। ਇਸ ਮੌਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਪਰਮਜੀਤ ਸਿੰਘ ਖਾਲਸਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

WRITTEN BY