Skip to content
Independent perspectives. Global stories.
BREAKING

ਰੋਡ ਐਕਸੀਡੈਂਟ ਕੈਸ਼ਲੈਸ ਟ੍ਰੀਟਮੈਂਟ ਸਕੀਮ’ ਨੂੰ ਪੰਜਾਬ ਤੋਂ ਬਾਹਰ ਲੈ ਜਾਣ ਨਾਲ ਯੂ.ਪੀ.ਏ. ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋਇਆ : ਹਰਸਿਮਰਤ

Share this story

ਚੰਡੀਗੜ,  27 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਬਠਿੰਡਾ ਤੋਂ ਸੰਸਦ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਵਲੋਂ ਰੋਡ ਐਕਸੀਡੈਂਟ ਕੈਸ਼ਲੈਸ ਟ੍ਰੀਟਮੈਂਟ ਸਕੀਮ ਨੂੰ ਪੰਜਾਬ ਤੋਂ ਬਾਹਰ ਲਿਜਾਣ ਨਾਲ ਯੂ.ਪੀ.ਏ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲਗਾਤਾਰ ਆਜਾਦੀ ਤੋਂ ਬਾਅਦ ਪੰਜਾਬ ਵਿਰੋਧੀ ਪੈਂਤੜਾ ਅਖਤਿਆਰ ਕਰਦੀ ਆ ਰਹੀ ਹੈ ਅਤੇ ਹੁਣ ਸੜਕ ਹਾਦਸਿਆਂ ਵਿਚ ਜਖਮੀ ਹੋਣ ਵਾਲੇ ਵਿਅਕਤੀਆਂ ਦਾ ਬਿਨਾ ਪੈਸੇ ਤੋਂ ਇਲਾਜ ਕਰਨ ਸਬੰਧੀ ਪੰਜਾਬ ਵਿਚ ਆਰੰਭਿਆ ਜਾਣ ਵਾਲਾ ਪਾਇਲੈਟ ਪ੍ਰਾਜੈਕਟ ਇਸ ਨੇ ਰਾਜਸਥਾਨ ਵਿਚ ਤਬਦੀਲ ਕਰ ਦਿੱਤਾ ਹੈ ਜਿਸ ਨਾਲ ਕਾਂਗਰਸ ਦੀ ਅਗੁਵਾਈ ਵਾਲੀ ਯੂ.ਪੀ.ਏ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਇਹ ਸਕੀਮ ਰਾਜਸਥਾਨ ਵਿਚ ਤਬਦੀਲ ਕਰਨ ਬਾਰੇ ਤਿਖੀ ਪਤੀਕ੍ਰਿਆ ਪ੍ਰਗਟ ਕਰਦੇ ਹੋਏ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗੁਵਾਈ ਵਾਲੀ ਯੂ.ਪੀ.ਏ ਸਰਕਾਰ ਦਾ ਇਹ ਫੈਸਲਾ ਬਹੁਤ ਮੰਦਭਾਗਾ ਹੈ। ਪਹਿਲਾਂ ਇਸ ਨੇ ਪੰਜਾਬ ਨੂੰ ਰੋਡ ਐਕਸੀਡੈਂਟ ਕੈਸ਼ਲੈਸ ਟ੍ਰੀਟਮੈਂਟ ਸਕੀਮ ਲਈ ਚੁਣਿਆ ਸੀ ਅਤੇ ਹੁਣ ਇਹ ਸਕੀਮ ਬਿਨਾ ਕਿਸੇ ਵਿਚਾਰ ਵਟਾਂਦਰੇ ਤੋਂ ਹੋਰ ਰਾਜ ਵਿਚ ਤਬਦੀਲ ਕਰ ਦਿੱਤੀ ਗਈ ਹੈ। ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰੀ ਸੜਕੀ ਟਰਾਂਸਪੋਰਟ ਮੰਤਰਾਲੇ ਨੇ  ਇਹ ਪ੍ਰਾਜੈਕਟ ਅੰਮ੍ਰਿਤਸਰ ਅਤੇ ਪਠਾਨਕੋਟ ਰਾਸ਼ਟਰੀ ਹਾਈਵੇ ਐਨ.ਐਚ-15 ‘ਤੇ ਲਾਗੂ ਕਰਨ ਦੀ ਸਹਿਮਤੀ ਦਿੱਤੀ ਸੀ। ਮੰਤਰਾਲੇ ਨੇ ਇਸ ਸਬੰਧੀ ਅਤਿੰਮ ਮੀਟਿੰਗ ਪਿਛਲੇ ਸਾਲ ਅੰਮ੍ਰਿਤਸਰ ਵਿਖੇ ਕੀਤੀ ਸੀ।
ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਕਾਂਗਰਸ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਸ਼੍ਰੀਮਤੀ ਬਾਦਲ ਇਸ ਸਕੀਮ ਨੂੰ ਤਬਦੀਲ ਕਰਨ ਪਿਛੇ ਕੇਂਦਰ ਸਰਕਾਰ ਦੀ ਸਿਆਸੀ ਸੋਚ ਨੂੰ ਦੱਸਿਆ ਕਿਉਂਕਿ ਰਾਜਸਥਾਨ ਵਿਚ ਵਿਧਾਨ ਸਭਾ ਚੋਣਾ ਹੋਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਦੌਰਾਨ ਇਸ ਪੰਜਾਬ ਵਿਰੋਧੀ ਫੈਸਲੇ ਦਾ ਮੁੱਦਾ ਉਠਾਉਣਗੇ ਅਤੇ ਸਦਨ ਵਿਚ ਕਾਂਗਰਸ ਪਾਰਟੀ ਦੀ ਪੰਜਾਬ ਵਿਰੋਧੀ ਰਣਨੀਤੀ ਨੂੰ ਨੰਗਾ ਕਰਨਗੇ। ਇਨ੍ਹਾਂ ਤੱਥਾਂ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਵਿਚ ਸੜਕ ਹਾਦਸਿਆਂ ਦੌਰਾਨ ਮੌਤਾਂ ਦੀ ਦਰ ਦੇਸ਼ ਵਿਚ ਸਭ ਤੋਂ ਵੱਧ ਹੈ, ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿਚ ਸਾਲ 2012 ਦੋਰਾਨ 6400 ਸੜਕ ਹਾਦਸਿਆਂ ਵਿਚ 4500 ਵਿਅਕਤੀਆਂ ਦੀਆਂ ਜਾਨਾ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੜਕ ਹਾਦਸਿਆਂ ਦੌਰਾਨ ਮੌਤ ਦਰ 80 ਫੀਸਦੀ ਹੈ ਜੋ ਬਹੁਤ ਚਿੰਤਾਜਨਕ ਹੈ ਜਦਕਿ ਰਾਜਸਥਾਨ ਵਿਚ ਇਹ ਦਰ ਅੱਧੀ ਹੈ।

WRITTEN BY