May 27, 2026 12:16 pm

ਮੁੱਖ ਮੰਤਰੀ ਬਾਦਲ ਵੱਲੋਂ ਚੰਦੁਰਾਈਆਂ ਦੇ ਨਾਮ ਦੀ ਸੂਚਨਾ ਕਮਿਸ਼ਨਰ ਪੰਜਾਬ ਵਜੋਂ ਨਿਯੁਕਤੀ ਨੂੰ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਅਜੀਤ ਸਿੰਘ ਚੰਦੁਰਾਈਆਂ ਦੀ ਸੂਚਨਾ ਕਮਿਸ਼ਨਰ ਪੰਜਾਬ ਅਤੇ ਸ੍ਰੀਮਤੀ ਜਸਪਾਲ ਕੌਰ ਤੇ ਚੌਧਰੀ ਮੋਹਨ ਲਾਲ ਦੀ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਬਰਾਂ ਵਜੋ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਬਾਦਲ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਫਾਈਲ ‘ਤੇ ਹਸਤਾਖਰ ਕਰ ਦਿੱਤੇ ਸਨ।

Send this to a friend