ਨਵੀਂ ਦਿੱਲੀ, 26 ਅਕਤੂਬਰ (ਪੀ. ਟੀ.)- ਮੌਜੂਦਾ ਲੋਕ ਸਭਾ ਦੇ ਕਰੀਬ ਤਿੰਨ ਚੌਥਾਈ ਮੈਂਬਰਾਂ ਨੇ ਲੋਕ ਸਭਾ ਸਕੱਤਰੇਤ ‘ਚ ਆਪਣੀ ਜਾਇਦਾਦ ਅਤੇ ਦੇਣਦਾਰੀਆਂ ਦਾ ਵੇਰਵਾ ਅਜੇ ਤੱਕ ਜਮਾਂ ਨਹੀਂ ਕਰਵਾਇਆ ਹੈ। ਇਨ੍ਹਾਂ ਮੈਂਬਰਾਂ ‘ਚ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ, ਭਾਜਪਾ ਦੇ ਉੱਘੇ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਉਮਾ ਭਾਰਤੀ, ਨਿਤਿਨ ਗਡਕਰੀ ਅਤੇ ਸਪਾ ਦੇ ਪ੍ਰਧਾਨ ਮੁਲਾਇਮ ਸਿੰਘ ਯਾਦਵ ਸ਼ਾਮਲ ਹਨ। ਨਿਯਮ ਦੇ ਅਨੁਸਾਰ ਸਦਨ ਦੀ ਮੈਂਬਰਸ਼ਿਪ ਦੀ ਸਹੁੰ ਚੁੱਕਣ ਦੇ 90 ਦਿਨਾਂ ਦੇ ਅੰਦਰ ਅੰਦਰ ਅਜਿਹਾ ਕੀਤਾ ਜਾਣਾ ਜ਼ਰੂਰੀ ਹੈ।



