ਚੰਡੀਗੜ੍ਹ, 26 ਅਕਤੂਬਰ (ਨਾਗਪਾਲ)- ਸ਼ਹਿਰ ਦੇ ਉਘੇ ਸਮਾਜ ਸੇਵਕ ਅਤੇ ਪਤਵੰਤੇ ਸ਼ਹਿਰੀ ਸ੍ਰੀ ਪ੍ਰੇਮ ਬਾਂਸਲ ਨੇ ਇਹ ਉਮੀਦ ਜ਼ਾਹਿਰ ਕੀਤੀ ਹੈ ਕਿ ਹਰਿਆਣਾ ਵਿੱਚ ਲੋਕਾਂ ਨਾਲ ਜੁੜੇ ਆਗੂ ਸ੍ਰੀ ਮਨੋਹਰ ਲਾਲ ਖੱਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਨਾਲ ਵਿਕਾਸ ਅਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੰਤਰੀ ਮੰਡਲ ਦੀ ਚੋਣ ਬਹੁਤ ਹੀ ਸੂਝ ਬੂਝ ਨਾਲ ਕੀਤੀ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸ੍ਰੀ ਖੱਟਰ ਵਰਗੇ ਯੋਗ ਆਗੂ ਨੂੰ ਹਰਿਆਣਾ ਸਰਕਾਰ ਦੀ ਵਾਗਡੋਰ ਸੰਭਾਲੀ ਹੈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਸਹੁੰ ਚੁੱਕ ਸਮਾਰੋਹ ਵਿੱਚ ਹਾਜ਼ਰੀ ਭਰਨਾ ਵੀ ਬਹੁਤ ਸ਼ਲਾਘਾਯੋਗ ਹੈ।
ਹਰਿਆਣਾ ਵਿੱਚ ਵਿਕਾਸ ਅਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ : ਪ੍ਰੇਮ ਬਾਂਸਲ



