ਚੰਡੀਗੜ੍ਹ, 29 ਅਕਤੂਬ (ਪੀ. ਟੀ.)- ਪੰਜਾਬ ਦੇ ਉਪ ਮੁੱਖ ਸ. ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਸੰਗਠਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਕੇ‘ਦਰ ਦੇ ਖਾਕੇ ਨੂੰ ਸਿਧਾਂਤਕ ਮੰਨਜੂਰੀ ਦਿੰਦਿਆਂ ਅੱਜ ਮੁੱਖ ਸਕੱਤਰ ਸ੍ਰੀ ਸਰਵੇਸ ਕੌਸਲ ਨੂੰ ਇਹ ਕੇ‘ਦਰ ਜੂਨ, 2015 ਤੱਕ ਸ਼ੁਰੂ ਕਰਨ ਲਈ ਆਖਿਆ ਤਾਂ ਜੋ ਦਿਹਾਤੀ ਵਸੋ‘ ਨੂੰ ਨਿਰਵਿਘਨ ਅਤੇ ਅਸਾਨ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਅੱਜ ਇਥੇ ਸੰਗਠਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਕੇ‘ਦਰਾਂ ਸਬੰਧੀ ਪ੍ਰਾਜੈਕਟ ਨੂੰ ਅੰਤਮ ਰੂਪ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਪ੍ਰਾਜੈਕਟ ਮਿਥੇ ਸਮੇ ਵਿੱਚ ਮੁੰਕਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦਿਹਾਤੀ ਵਸੋ‘ ਨੂੰ ਘੱਟ ਸਮੇ ਵਿੱਚ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਉਨਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਮੌਜੂਦਾ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਲੋੜੀਦੀ ਕਾਰਵਾਈ ਇੱਕ ਮਹੀਨੇ ਵਿੱਚ ਮੁਕੰਮਲ ਕੀਤੀ ਜਾਵੇ। ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਨਾ 1750 ਕੇ‘ਦਰਾਂ ਦੀ ਉਸਾਰੀ ਮਈ ਮਹੀਨੇ ਤੱਕ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।



