Skip to content
Independent perspectives. Global stories.
BREAKING

ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਥਾਣੇ ਵਿੱਚ ਡੱਕਣ ’ਤੇ ਕਿਸਾਨਾਂ ਨੇ ਦਿੱਤਾ ਥਾਣਾ ਸਦਰ ਸੰਗਰੂਰ ਅੱਗੇ ਧਰਨਾ

Share this story

ਸੰਗਰੂਰ, 30 ਅਕਤੂਬਰ (ਹਰਜੀਤ ਸਿੰਘ ਹਸਨਪੁਰੀ)- ਝੋਨੇ ਦੇ ਖੇਤ ਨੂੰ ਅੱਗ ਲਗਾ ਕੇ ਸਾੜਨ ਵਾਲੇ ਕਿਸਾਨ ਨੂੰ ਡਿਪਟੀ ਕਮਿਸ਼ਨਰ ਵੱਲੋਂ  ਥਾਣੇ ਫੜਵਾਉਣ ਤੋ ਰੋਹ ਵਿੱਚ ਆਏ ਸੈਂਕੜੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਦੀ ਅਗਵਾਈ ਹੇਂਠ ਥਾਣਾ ਸਦਰ ਬਾਲੀਆਂ ਅੱਗੇ ਰੋਸ ਧਰਨਾ ਦਿੱਤਾ ਗਿਆ  ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬ ਕੀਤੀ ਗਈ। ਧਰਨਕਾਰੀ ਮੰਗ ਕਰ ਰਹੇ ਸਨ ਕਿ ਥਾਣੇ ਲਿਆਂਦੇ ਗਏ ਕਿਸਾਨਾਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਸ਼ਿਆਮ ਦਾਸ ਕਾਂਝਲੀ ਰਾਜਪਾਲ ਸਿੰਘ ਮੰਗਵਾਲ ਅਤੇ ਮਨਜੀਤ ਸਿੰਘ ਮੰਗਵਾਲ ਅਤੇ  ਮਨਜੀਤ ਸਿੰਘ ਜਹਾਂਗੀਰ ਨੇ ਕਿਹਾ ਕਿ  ਬੀਤੇ ਕੱਲ੍ਹ ਪਿੰਡ ਚੰਗਾਲ ਵਿਖੇ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ ਤਾਂ ਡਿਪਟੀ ਕਮਿਸ਼ਨਰ ਮੌਕੇ ’ਤੇ ਪੁੱਜੇ ਅਤੇ ਪੁਲੀਸ ਬੁਲਾ ਲਈ। ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ  ਧਮਕਾਇਆ ਗਿਆ  ਕਿ ਜ਼ੋ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸ ਖਿਲਾਫ ਕੇਸ ਦਰਜ ਕੀਤਾ ਜਾਵੇਗਾ। ਇਸ ਮੌਕੇ ਪਿੰਡ ਚੰਗਾਲ ਦੇ ਕਿਸਾਨ ਹਰਜੀਤ ਸਿੰਘ, ਅਜੈਬ ਸਿੰਘ ਅਤੇ ਜਰਨੈਲ ਸਿੰਘ ਨੂੰ ਪੁਲੀਸ ਥਾਣੇ ਲੈ ਗਈ। ਇਸ ਤੋਂ ਇਲਾਵਾ ਪਿੰਡ ਫੱਗੂਵਾਲਾ ਤੋਂ ਵੀ ਕੁਝ ਕਿਸਾਨਾਂ ਨੂੰ ਥਾਣੇ ਲਿਜਾਇਆ ਗਿਆ ਜਿਸ

ਦਾ ਵਿਰੋਧ ਕਰਦਿਆਂ ਅਤੇ ਫੜੇ ਕਿਸਾਨਾਂ  ਨੂੰ ਛੁਡਾਉਣ ਲਈ ਥਾਣੇ ਅੱਗੇ ਧਰਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ  ਕਿਸਾਨ ਪਿਛਲੇ ਕਈ ਸਾਲਾਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਝੋਨੇ  ਦੀ ਪਰਾਲੀ ਨੂੰ ਇੱਕ ਸੌ ੁਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕਰੇ ਜਾਂ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨ ਨੂੰ ਡੀਜ਼ਲ ਖਰਚੇ ਲਈ ਦੋਵੇ ਪ੍ਰੰਤੂ ਪੰਜਾਬ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੀ ਮੰਗ ’ਤੇ ਕੋਈ ਅਮਲ ਨਹੀਂ ਕੀਤਾ। ਕਿਸਾਨਾਂ ਨੇ ਮੰਨਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾੳਣ ਨਾਲ ਵਾਤਾਵਰਨ ਪ੍ਰਦੂਸ਼ਿਤ  ਹੁੰਦਾ ਹੈ ਪ੍ਰੰਤੁੂ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸੌ ਨਹੀ ਹੈ ਸਗੋਂ ਮਜ਼ਬੂਰੀ ਹੈ ਅਤੇ  ਸਰਕਾਰ ਨੂੰ ਕਿਸਾਨਾਂ ਦੀ ਮਜ਼ਬੂਰੀ ਸਮਝਣੀ  ਚਾਹੀਦੀ ਹੈ । ਇਸ ਮੌਕੇ ਹਰਬੰਸ ਸਿੰਘ ਲੱਡਾ, ਧੰਨਾ ਸਿੰਘ ਚੰਗਾਲ, ਅਜੈਬ ਸਿੰਘ ਬਾਲੀਆਂ ਤੇ ਹਰਪਾਲ ਸਿੰਘ ਆਗੂਆਂ ਨੇ ਸੰਬੋਧਨ ਕੀਤਾ। ਪੁਲੀਸ ਵੱਲੋਂ ਫੜੇ ਕਿਸਾਨਾਂ ਨੂੰ ਛੱਡਣ ਤੋਂ ਬਾਅਦਹੀ ਕਿਸਾਨਾਂ ਨੇ ਰੋਸ ਧਰਨਾ ਖਤਮ ਕੀਤਾ। ਇਸ ਸਬੰਧ ਵਿੱਚ ਥਾਣਾ ਮੁਖੀ ਦੀਪਇੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਥਾਣੇ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਕਿਸੇ ਖਿਲਾਫ ਕੋਈ ਮਾਮਲਾ ਦਰਜ ਕੀਤਾ ਹੈ। ਕਿਸਾਨਾਂ  ਦਾ  ਪੁਲੀਸ ਨਾਲ ਕੋਈ ਝਗੜਾ ਨਹੀਂ ਹੈ ਅਤੇ ਨਾ ਹੀ ਕਿਸਾਨਾਂ ਨੇ ਸਾਡੇ  ਖਿਲਾਫ ਕੋਈ ਧਰਨਾ ਲਗਾਇਆ ਹੈ। ਇਸ  ਸਬੰਧ ਵਿੱਚ ਡਿਪਟੀ ਕਮਿਸ਼ਨਰ  ਅਰਸ਼ਦੀਪ ਸਿੰਘ ਥਿੰਦ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਜਿਸ ਨੂੰ ਰੋਕਣ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਲਈ ਹੀ ਕਿਸਾਨਾਂ ਨੂੰ ਝੋਨੇ ਦੇ ਖੇਤ ’ਚ ਪਰਾਲੀ ਸਾੜੇ ਬਿਨਾਂ ਹੀ ਹੈਪ ਸੀਡਰ ਮਸ਼ੀਨ ਨਾਲ ਕਣਕ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੋ ਹਜ਼ਾਰ ਏਕੜ ਰਕਬੇ ’ਚ ਕਣਕ ਦੀ ਸਿੱਧੀ ਬਿਜਾਈ ਕਰਵਾਈ ਸੀ ਜਦੋਂ ਕਿ ਇਸ ਵਾਰ ਜ਼ਿਲ੍ਹੇ ਦੇ 40 ਹਜ਼ਾਰ ਏਕੜ ਰਕਬੇ ਵਿੱਚ ਸਿੱਧੀ ਬਿਜਾਈ ਦਾ ਟੀਚਾ ਮਿਥਿਆ ਹੈ ਜਿਸ ਦੇ ਲਈ 371 ਹੈਪੀ ਸੀਡਰ ਮਸ਼ੀਨਾਂ ਨਾਲ ਮੁੰਹਿਮ  ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਨੂੰ ਪ੍ਰਦੂਸ਼ਿਤ ਮੁਕਤ ਕਰਨਾ ਹੀ ਪ੍ਰਸ਼ਾਸ਼ਨ ਦਾ ਟੀਚਾ ਹੈ ਜਿਸ ਦੇ ਲਈ ਕਿਸਾਨਾਂ ਤੋਂ ਇਲਾਵਾ ਹਰ ਵਰਗ ਦੇ ਸਹਿਯੋਗ ਦੀ ਜ਼ਰੂਰਤ ਹੈ।

WRITTEN BY